Home /amritsar /

Amritsar: ਸ਼ਰਧਾ ਭਾਵਨਾ ਨਾਲ ਮਨਾਇਆ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ

Amritsar: ਸ਼ਰਧਾ ਭਾਵਨਾ ਨਾਲ ਮਨਾਇਆ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ

X
ਸ਼ਰਧਾ

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

Baba Deep Singh's birthday: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸੰਗਤਾਂ ਦੇ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਉੱਥੇ ਹੀ ਸੰਗਤਾਂ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੂੰ ਵੱਖ-ਵੱਖ ਫੁੱਲਾਂ ਦੀ ਸਜਾਵਟ ਨਾਲ ਸੁਸ਼ੋਭਿਤ ਕੀਤਾ ਗਿਆ।

  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: Baba Deep Singh's birthday: ਬਾਬਾ ਦੀਪ ਸਿੰਘ ਜੀ ਬਾਰ੍ਹਾ ਮਿਸਲਾਂ ਵਿੱਚੋਂ ਸੁਪ੍ਰਸਿੱਧ ਸ਼ਹੀਦਾਂ ਦੀ ਮਿਸਲ ਦੇ ਮੁੱਖੀਏ ਸਨ । ਆਪ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਖਣ ਦੀ ਸੇਵਾ ਅਤੇ 18ਵੀਂ ਸਦੀ ਦੀਆਂ ਵਿਸ਼ੇਸ਼ ਜੰਗਾਂ ਵਿੱਚ ਅਹਿਮ ਹਿੱਸਾ ਲਿਆ। ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਹੀ ਸ਼ਹਿਰ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਬਾਬਾ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਮਨਾਇਆ ਗਿਆ।

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸੰਗਤਾਂ ਦੇ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਉੱਥੇ ਹੀ ਸੰਗਤਾਂ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੂੰ ਵੱਖ-ਵੱਖ ਫੁੱਲਾਂ ਦੀ ਸਜਾਵਟ ਨਾਲ ਸੁਸ਼ੋਭਿਤ ਕੀਤਾ ਗਿਆ।

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅੰਮ੍ਰਿਤ ਵੇਲੇ ਪ੍ਰਕਾਸ਼ ਕੀਤਾ ਗਿਆ ਅਤੇ ਇਸ ਉਪਰੰਤ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਬਾਅਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ। ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਮੌਕੇ ਸੰਗਤਾਂ ਹਜ਼ਾਰਾਂ-ਲੱਖਾਂ ਦੀ ਤਦਾਦ 'ਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ। ਬਾਬਾ ਜੀ ਦੇ ਜਨਮ ਦਿਹਾੜੇ ਦੇ ਮੌਕੇ ਸੰਗਤਾਂ ਦੇ ਵੱਲੋਂ ਲੰਗਰ ਆਦਿ ਵੀ ਲਗਾਏ ਗਏ।

Published by:Krishan Sharma
First published:

Tags: Akali Dal, Amritsar, SGPC, Sikh News