ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਰੋਹ ਦੀ ਰੂਪ ਰੇਖਾ ਦਾ ਜਾਇਜ਼ਾ ਲੈਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਮੈਬਰਾਂ ਦੇ ਵਫਦ ਨਾਲ ਪਾਕਿਸਤਾਨ ਲਈ ਰਵਾਨਾ ਹੋਏ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਰੋਹ ਸੰਬਧੀ ਇੱਕ ਵਿਸ਼ੇਸ਼ ਮੀਟਿੰਗ ਸੰਬਧੀ ਪੰਜ ਮੈਂਬਰੀ ਵਫਦ ਨਾਲ ਅਸੀਂ ਪਾਕਿਸਤਾਨ ਜਾ ਰਹੇ ਹਾਂ, ਜਿਥੇ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਦੇ ਵਿਸ਼ੇੰਸ਼ ਸਮਾਗਮਾਂ ਸੰਬਧੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ ਅਤੇ ਸਾਨੂੰ 30 ਅਕਤੂਬਰ ਦੇ ਸਮਾਗਮਾਂ ਸੰਬਧੀ 200 ਦੇ ਕਰੀਬ ਜਥੇ ਦੀ ਇਜਾਜ਼ਤ ਮਿਲੀ ਹੈ ਅਤੇ ਅਸੀਂ ਮਿਥੀ ਤਾਰੀਕ ਨੂੰ ਉੱਥੇ ਇਹਨਾਂ ਸਮਾਗਮਾਂ ਵਿੱਚ ਭਾਗ ਲਵਾਂਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Nankana Sahib, SGPC