Home /amritsar /

 ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਮਲਕੀਤ ਸਿੰਘ

 ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਮਲਕੀਤ ਸਿੰਘ

X
 ਸ੍ਰੀ

 ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਮਲਕੀਤ ਸਿੰਘ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਈ ਬਾਲੀਵੁੱਡ ਦੇ ਅਦਾਕਾਰ, ਕਈ ਰਾਜਨੀਤਕ ਚਿਹਰੇ ਅਤੇ ਪੰਜਾਬੀ ਅਦਾਕਾਰ ਵੀ ਨਤਮਸਤਕ ਹੋਣ ਪਹੁੰਚੇ ਹਨ । ਉੱਥੇ ਹੀ ਪ੍ਰਸਿੱਧ ਪੰਜਾਬੀ ਗਾਇਕ ਮਲਕੀਤ ਸਿੰਘ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਗੁਰੂਘਰ ਵਿਖੇ ਮੱਥਾ ਟੇਕਿਆ ਅਤੇ ਪਰਿਕਰਮਾ ਕਰਨ ਦੇ ਉਪਰੰਤ, ਉਨ੍ਹਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਨ ਕੀਤਾ ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੂਹਾਨੀਅਤ ਦਾ ਕੇਂਦਰ ਕਿਹਾ ਜਾਂਦਾ ਹੈ । ਇਸ ਪਵਿਤਰ ਗੁਰੂਘਰ ਵਿਖੇ ਰੋਜ਼ਾਨਾ ਹੀ ਹਜ਼ਾਰਾਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ ਅਤੇ ਆਪਣੇ ਪਰਿਵਾਰ ਲਈ ਸੁੱਖ ਸ਼ਾਂਤੀ ਅਤੇ ਤੰਦਰੁਸਤੀ ਲਈ ਸੰਗਤਾਂ ਮਨੋਕਾਮਨਾ ਕਰਦੀਆਂ ਹਨ ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਈ ਬਾਲੀਵੁੱਡ ਦੇ ਅਦਾਕਾਰ, ਕਈ ਰਾਜਨੀਤਕ ਚਿਹਰੇ ਅਤੇ ਪੰਜਾਬੀ ਅਦਾਕਾਰ ਵੀ ਨਤਮਸਤਕ ਹੋਣ ਪਹੁੰਚੇ ਹਨ। ਉੱਥੇ ਹੀ ਪ੍ਰਸਿੱਧ ਪੰਜਾਬੀ ਗਾਇਕ ਮਲਕੀਤ ਸਿੰਘ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਗੁਰੂਘਰ ਵਿਖੇ ਮੱਥਾ ਟੇਕਿਆ ਅਤੇ ਪਰਿਕਰਮਾ ਕਰਨ ਦੇ ਉਪਰੰਤ, ਉਨ੍ਹਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਨ ਕੀਤਾ ।

ਮਲਕੀਤ ਸਿੰਘ ਪੰਜਾਬੀਅਤ ਨੂੰ ਸਮਰਪਿਤ ਅਤੇ ਪੰਜਾਬ ਦੇ ਅਮੀਰ ਵਿਰਸੇ ਨੂੰ ਦਰਸਾਉਣ ਵਾਲੇ ਗਾਣਿਆਂ ਕਾਰਨ ਜਾਣੇ ਜਾਂਦੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਾਇਕ ਮਲਕੀਤ ਸਿੰਘ ਨੇ ਦੱਸਿਆ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਮਨ ਨੂੰ ਸਕੂਨ ਅਤੇ ਸ਼ਾਂਤੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਜਦ ਵੀ ਭਾਰਤ ਆਉਣਾ ਹਾਂ ਤਾਂ ਮਨ ਵਿੱਚ ਇਹੀ ਰੀਝ ਰਹਿੰਦੀ ਹੈ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਵਾਂ।

Published by:Drishti Gupta
First published:

Tags: Darbar Sahib, Punjab, Punjabi singer, Singer