ਨਿਤਿਸ਼ ਸਭਰਵਾਲ,
ਅੰਮ੍ਰਿਤਸਰ: ਵਿਸ਼ਵ ਦਿਵਿਆਂਗਤਾ ਦਿਵਸ 2022 ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਦਿਵਿਆਂਗ ਲੋਕਾਂ ਦੇ ਲਈ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੇ ਗਏ ਵਿਸ਼ੇਸ਼ ਸਮਾਗਮ ਵਿੱਚ ਦਿਵਿਆਂਗ ਬੱਚਿਆਂ ਦੇ ਵੱਲੋਂ ਵਿਸ਼ੇਸ਼ ਗਤਿਵਿਧੀਆਂ ਦਾ ਪ੍ਰਦਰਸ਼ਨ ਕੀਤਾ ਗਿਆ।
ਵਿਸ਼ਵ ਦਿਵਿਆਂਗਤਾ ਦਿਵਸ ਨੂੰ ਮਨਾਉਣ ਸਬੰਧੀ ਪ੍ਰਸ਼ਾਸਨ ਵੱਲੋਂ ਬੀਤੇ ਮਹੀਨੇ 29 ਨਵੰਬਰ ਨੂੰ ਵਿਸ਼ੇਸ਼ ਮੁਕਾਬਲੇ ਕਰਵਾਏ ਗਏ ਸੀ ਜਿਸ ਵਿੱਚ ਪੇਂਟਿੰਗ, ਡਾਂਸ ਅਤੇ ਸਭਿਆਚਾਰਕ ਗਤੀਵਿਧੀਆਂ ਵੀ ਮੌਜੂਦ ਸਨ। ਉਹਨਾਂ ਮੁਕਾਬਲਿਆਂ ਦੇ ਵਿੱਚ ਜੇਤੂ ਰਹੇ ਬੱਚਿਆਂ ਨੂੰ ਪ੍ਰਸ਼ਾਸਨ ਦੇ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਮੁੱਖ ਮਹਿਮਾਨ ਵੱਜੋਂ ਪਹੁੰਚੇ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।