ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ SGPC ਵੱਲੋਂ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ । ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ ਅਤੇ ਉੱਥੇ ਹੀ ਨਤਮਸਤਕ ਹੋਣ ਆਈਆਂ ਸੰਗਤਾਂ ਦੇ ਲਈ ਅਟੁੱਟ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ।
ਇਸ ਵਿਸ਼ੇਸ਼ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੂੰ ਮਨਮੋਹਕ ਫੁੱਲਾਂ ਨਾਲ ਸਜਾਇਆ ਗਿਆ। ਸਵੇਰ ਦੇ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਗ੍ਰੰਥੀ ਸਿੰਘ ਦਇਆ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਸੰਗਤਾਂ ਨੂੰ ਨਤਮਸਤਕ ਹੋਣ ਲਈ ਅਪੀਲ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।