Home /amritsar /

ਖੇਡਾਂ ਵਿਅਕਤੀ ਦੇ ਜੀਵਨ ਵਿੱਚ ਅਨੁਸਾਸ਼ਨ ਪੈਦਾ ਕਰਦੀਆਂ ਹਨ: ਡਿਪਟੀ ਕਮਿਸ਼ਨਰ 

ਖੇਡਾਂ ਵਿਅਕਤੀ ਦੇ ਜੀਵਨ ਵਿੱਚ ਅਨੁਸਾਸ਼ਨ ਪੈਦਾ ਕਰਦੀਆਂ ਹਨ: ਡਿਪਟੀ ਕਮਿਸ਼ਨਰ 

ਖੇਡਾਂ ਵਿਅਕਤੀ ਦੇ ਜੀਵਨ ਵਿੱਚ ਅਨੁਸਾਸ਼ਨ ਪੈਦਾ ਕਰਦੀਆਂ ਹਨ  - ਡਿਪਟੀ ਕਮਿਸ਼ਨਰ 

ਖੇਡਾਂ ਵਿਅਕਤੀ ਦੇ ਜੀਵਨ ਵਿੱਚ ਅਨੁਸਾਸ਼ਨ ਪੈਦਾ ਕਰਦੀਆਂ ਹਨ  - ਡਿਪਟੀ ਕਮਿਸ਼ਨਰ 

ਅੰਮ੍ਰਿਤਸਰ: ਜ਼ਿਲ੍ਹਾ ਪੱਧਰ ਟੂਰਨਾਂਮੈਟ ਦਾ ਸਮਾਪਤੀ ਸਮਾਰੋਹ ਖਾਲਸਾ ਕਾਲਜੀਏਟ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ ਹੈ। ਇਸ ਸਮਾਰੋਹ ਵਿੱਚ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਮੁੱਖ ਮਹਿਮਾਨ ਵੱਜੋਂ ਸ਼ਿਕਰਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ। ਡਿਪਟੀ ਕਮਿਸ਼ਨਰ ਦੇ ਵਲੋਂ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ ਗਈ।

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: ਜ਼ਿਲ੍ਹਾ ਪੱਧਰ ਟੂਰਨਾਂਮੈਟ ਦਾ ਸਮਾਪਤੀ ਸਮਾਰੋਹ ਖਾਲਸਾ ਕਾਲਜੀਏਟ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ ਹੈ। ਇਸ ਸਮਾਰੋਹ ਵਿੱਚ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਮੁੱਖ ਮਹਿਮਾਨ ਵੱਜੋਂ ਸ਼ਿਕਰਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ। ਡਿਪਟੀ ਕਮਿਸ਼ਨਰ ਦੇ ਵਲੋਂ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ ਗਈ।

  ਉਨ੍ਹਾਂ ਨੇ ਕਿਹਾ ਖੇਡਾਂ ਹਰੇਕ ਵਿਅਕਤੀ ਦੇ ਜੀਵਨ ਵਿੱਚ ਅਨੁਸਾਸ਼ਨ ਨੂੰ ਪੈਦਾ ਕਰਦੀਆਂ ਹਨ ਅਤੇ ਖੇਡਾਂ ਨਾਲ ਹੀ ਵਿਅਕਤੀ ਆਪਣਾ ਮਾਨਸਿਕ ਵਿਕਾਸ ਕਰ ਸਕਦਾ ਹੈ। ਉਨਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦਾ ਮੁੱਖ ਉਦੇਸ਼ ਹਰੇਕ ਵਿਅਕਤੀ ਨੂੰ ਖੇਡਾਂ ਨਾਲ ਜੋੜਨਾ ਹੈ, ਤਾਂ ਜੋ ਉਹ ਅੱਗੇ ਚੱਲ ਕੇ ਆਪਣੀ ਮੰਜ਼ਿਲ ਤੱਕ ਪਹੁੰਚ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਓਲੰਪਿਕ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮਾਂ ਤੋਂ ਇਲਾਵਾ ਸਰਕਾਰੀ ਨੌਕਰੀ ਵੀ ਮੁਹੱਈਆ ਕਰਵਾਈ ਜਾਂਦੀ ਹੈ।

  ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਟੂਰਨਾਂਮੈਂਟ ਵਿੱਚ ਲੱਗਭਗ 150 ਅਧਿਕਾਰੀਆਂ ਵੱਲੋਂ ਡਿਊਟੀ ਨਿਭਾਈ ਗਈ ਅਤੇ ਫੁੱਟਬਾਲ, ਹੈਂਡਬਾਲ, ਖੋਹ ਖੋਹ, ਲਾਅਨ ਟੈਨਿਸ, ਗੱਤਕਾ, ਬਾਸਕਿਟਬਾਲ, ਵਾਲੀਬਾਲ, ਐਥਲੈਟਿਕਸ, ਵੇਟ ਲਿਫਟਿੰਗ ਦੇ ਲੱਗਭਗ 1350 ਖਿਡਾਰੀਆਂ ਨੇ ਭਾਗ ਲਿਆ। ਡੀ.ਸੀ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ ਗਈ।

  Published by:Rupinder Kaur Sabherwal
  First published:

  Tags: Amritsar, Punjab