ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਐਨ. ਆਈ. ਆਈ. ਟੀ. ਐਨ ਗੁਰੂ ਦੇ ਸਹਿਯੋਗ ਨਾਲ ਆਯੋਜਿਤ ‘ਵੈੱਬ ਵਾਰ’ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ’ਚ 15 ਨਾਮਵਰ ਸੰਸਥਾਵਾਂ ਨੇ ਭਾਗ ਲਿਆ, ਜਿਸ ’ਚੋਂ ਪਹਿਲਾ ਇਨਾਮ ਸਕੂਲ ਨੂੰ ਪ੍ਰਾਪਤ ਹੋਇਆ ।
ਇਸ ਮੌਕੇ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਤੀਖਣ ਬੁੱਧੀ ਦਾ ਪ੍ਰਦਰਸ਼ਨ ਕਰਦਿਆਂ 12ਵੀਂ ਜਮਾਤ ਦੇ ਵਿਦਿਆਰਥੀ ਅਸ਼ਮੀਤ ਸਿੰਘ ਨੇ ਉਪਰੋਕਤ ਇਨਾਮ ਹਾਸਲ ਕੀਤਾ। ਇਸ ਤੋਂ ਇਲਾਵਾ ਆਈ. ਟੀ. ਖੇਤਰ ਨਾਲ ਸਬੰਧਤ ਕੁਇਜ਼ਹੋਲਿਕ ਮੁਕਾਬਲੇ ’ਚ 10ਵੀਂ ਜਮਾਤ ਦੇ ਵਿਦਿਆਰਥੀ ਦੀਕਸ਼ਾ ਅਤੇ ਮਨਪ੍ਰੀਤ ਰੰਧਾਵਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਉਨ੍ਹਾਂ ਕਿਹਾ ਕਿ ਮੁਕਾਬਲੇ ਦੇ ਇਸ ਯੁੱਗ ’ਚ ਕੰਪਿਊਟਰ ਟੈਕਨਾਲੋਜੀ ਦੀ ਖਾਸ ਮਹੱਤਤਾ ਹੈ। ਕੰਪਿਊਟਰ ਅਤੇ ਟੈਕਨਾਲੋਜੀ ਸਬੰਧੀ ਜਾਣਕਾਰੀ ਹੋਣੀ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ। ਇਸ ਮੌਕੇ ਉਨ੍ਹਾਂ ਕੰਪਿਊਟਰ ਵਿਭਾਗ ਦੀ ਸਿਮਰਜੀਤ ਕੌਰ ਨੂੰ ਵਿਸ਼ੇਸ਼ ਵਧਾਈ ਦਿੱਤੀ ਜਿਨ੍ਹਾਂ ਦੀ ਦੇਖ -ਰੇਖ ਅਧੀਨ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।