Home /amritsar /

Amritsar: ਖ਼ਾਲਸਾ ਇੰਟਰੈਨਸ਼ਨਲ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਚਮਕਾਇਆ ਸਕੂਲ ਦਾ ਨਾਮ

Amritsar: ਖ਼ਾਲਸਾ ਇੰਟਰੈਨਸ਼ਨਲ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਚਮਕਾਇਆ ਸਕੂਲ ਦਾ ਨਾਮ

ਖ਼ਾਲਸਾ ਇੰਟਰੈਨਸ਼ਨਲ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਸਕੂਲ ਦਾ ਨਾਮ ਕੀਤਾ ਰੌਸ਼ਨ 

ਖ਼ਾਲਸਾ ਇੰਟਰੈਨਸ਼ਨਲ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਸਕੂਲ ਦਾ ਨਾਮ ਕੀਤਾ ਰੌਸ਼ਨ 

ਅੰਮ੍ਰਿਤਸਰ: ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸਪਰਿੰਗ ਡੇਲ ਪਬਲਿਕ ਸਕੂਲ ਦੁਆਰਾ ‘ਮਾਂ-ਬੋਲੀ ਪੰਜਾਬੀ’ ਨੂੰ ਸਮਰਪਿਤ ਮੁਕਾਬਲੇ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।

  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸਪਰਿੰਗ ਡੇਲ ਪਬਲਿਕ ਸਕੂਲ ਦੁਆਰਾ ‘ਮਾਂ-ਬੋਲੀ ਪੰਜਾਬੀ’ ਨੂੰ ਸਮਰਪਿਤ ਮੁਕਾਬਲੇ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਅਤੇ ਵਧਾਈ ਦਿੰਦਿਆਂ ਕਰਵਾਏ ਗਏ ਉਕਤ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੇ ਲਗਪਗ ਤੀਹ ਸੰਸਥਾਵਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ’ਚ ਸਕੂਲ ਦੀ ਵਿਦਿਆਰਥਣ ਜਸਮੀਤ ਕੌਰ ਨੇ ‘ਮਲਟੀਮੀਡੀਆ ਪੇਸ਼ਕਾਰੀ’ ਮੁਕਾਬਲੇ ’ਚ ਭਾਗ ਲੈਂਦਿਆਂ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ‘ਸੂਫੀ-ਕਾਵਿ ਗਾਇਨ’ ਮੁਕਾਬਲੇ ’ਚ ਵਿਦਿਆਰਥਣ ਗੁਰਲੀਨ ਅਰੋੜਾ ਨੇ ਤੀਸਰਾ ਸਥਾਨ ਹਾਸਲ ਕੀਤਾ। ਜਦਕਿ ਗੁਰਲੀਨ ਕੌਰ ਨੇ ਰੂਹਾਨੀਅਤ ਭਰੇ ਅੰਦਾਜ਼ ’ਚ ਗਾਇਕੀ ਪੇਸ਼ ਕਰਦਿਆਂ ਦਰਸ਼ਕਾਂ ਨੂੰ ਕੀਲ ਲਿਆ।

ਉਨ੍ਹਾਂ ਇਸ ਮੌਕੇ ਸਮੂਹ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਲਈ ਸਮਰਪਿਤ ਹੋਣ ਅਤੇ ਇਸ ਦੇ ਵਿਕਾਸ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗਲੋਬਲ ਯੁੱਗ ’ਚ ਵਿਚਰਦਿਆਂ ਨਿਰਸੰਦੇਹ ਸਾਨੂੰ ਬਹੁ-ਭਾਸ਼ਾਈ ਗਿਆਨ ਹੋਣਾ ਚਾਹੀਦਾ ਹੈ, ਪ੍ਰੰਤੂ ਆਪਣੀ ਮਾਂ-ਬੋਲੀ ਪੰਜਾਬੀ ਨੂੰ ਕਦੇ ਵੀ ਮਨੋਂ ਵਿਸਾਰਨਾ ਨਹੀਂ ਚਾਹੀਦਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Published by:Rupinder Kaur Sabherwal
First published:

Tags: Amritsar, Punjab, Students