ਨਿਤਿਸ਼ ਸਭਰਵਾਲ, ਅੰਮ੍ਰਿਤਸਰ
ਮਜੀਠਾ ਰੋਡ ਸਥਿਤ ਸ੍ਰੀ ਗੋਪਾਲ ਮੰਦਰ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ ਵਿੱਚ ਸੁੱਟੀਆਂ ਹੋਈਆਂ ਹਿੰਦੂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਦੇ ਰੋਸ ਵਜੋਂ ਪਹੁੰਚੇ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਕੁਮਾਰ ਸੂਰੀ 'ਤੇ ਇੱਕ ਵਿਅਕਤੀ ਵੱਲੋਂ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਗਿਆ ਅਤੇ ਜਿਸਦੇ ਬਾਅਦ ਉਹ ਨਜ਼ਦੀਕ ਦੇ ਇੱਕ ਘਰ ਵਿੱਚ ਵੜ ਗਿਆ। ਸੁਧੀਰ ਸੂਰੀ ਦੀ ਸੁਰੱਖਿਆ ਵਿੱਚ ਤਾਇਨਾਤ ਗਾਰਡਾਂ ਨੇ ਵਿਅਕਤੀ ਨੂੰ ਘਰ ਤੋਂ ਮੌਕੇ 'ਤੇ ਹੀ ਫੜ ਲਿਆ।
ਸੁਧੀਰ ਸੂਰੀ ਨੂੰ ਤੁਰੰਤ ਅਸਕੋਰਟ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਸੁਧੀਰ ਸੂਰੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਰੀ ਦੇ ਨਾਲ ਆਏ ਅਹੁਦੇਦਾਰਾਂ ਅਤੇ ਵੱਖ-ਵੱਖ ਸ਼ਿਵ ਸੈਨਾ ਦੇ ਵਰਕਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ, ਜਿਸਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਿਆ ਅਤੇ ਬਾਜ਼ਾਰ ਵਿੱਚ ਦੁਕਾਨਾਦਾਰਾਂ ਨੇ ਦੁਕਾਨਾਂ ਬੰਦ ਕਰ ਕੀਤੀਆਂ।
ਇਸ ਪੂਰੀ ਘਟਨਾ ਦਾ ਜਾਇਜ਼ਾ ਲੈਣ ਅੰਮ੍ਰਿਤਸਰ ਹਲਕਾ ਉਤਰੀ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਪਹੁੰਚੇ, ਜਿੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਦਿਨ-ਬ-ਦਿਨ ਖ਼ਰਾਬ ਹੁੰਦੀ ਵਿਖਾਈ ਦੇ ਰਹੀ ਹੈ । ਇਸ ਮੌਕੇ ਉਨ੍ਹਾਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।