Home /amritsar /

Amritsar: ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਦਾ ਹਿੱਸਾ ਬਣੇ ਸੁਖਬੀਰ ਬਾਦਲ 

Amritsar: ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਦਾ ਹਿੱਸਾ ਬਣੇ ਸੁਖਬੀਰ ਬਾਦਲ 

X
ਸਾਕਾ

ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ 'ਚ ਪਹੁੰਚੇ ਸੁਖਬੀਰ ਬਾਦਲ 

ਅੰਮ੍ਰਿਤਸਰ: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ ਦੌਰਾਨ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਸ਼ਤਾਬਦੀ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਸੰਸਥਾਵਾਂ ਦੀ ਮਜਬੂਤੀ ਲਈ ਸਾਰੀਆਂ ਧਿਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਗਵਾਈ ਵਿੱਚ ਇਕੱਠੇ ਹੋਣ ਦਾ ਸੱਦਾ ਦਿੱਤਾ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ ਦੌਰਾਨ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਸ਼ਤਾਬਦੀ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਸੰਸਥਾਵਾਂ ਦੀ ਮਜਬੂਤੀ ਲਈ ਸਾਰੀਆਂ ਧਿਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਗਵਾਈ ਵਿੱਚ ਇਕੱਠੇ ਹੋਣ ਦਾ ਸੱਦਾ ਦਿੱਤਾ।

ਸੰਬੋਧਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਨੂੰ ਸਿਮਰਨ, ਸੇਵਾ ਅਤੇ ਸ਼ਹਾਦਤ ਨਾਲ ਪਹਿਚਾਣਿਆ ਜਾਂਦਾ ਹੈ ਅਤੇ ਦੁਨੀਆਂ ਵਿੱਚ ਕਿਤੇ ਵੀ ਔਕੜ ਆਉਣ ’ਤੇ ਸਿੱਖ ਸਭ ਤੋਂ ਪਹਿਲਾਂ ਸੇਵਾ ਕਰਨ ਲਈ ਪਹੁੰਚਦੇ ਹਨ। ਸਾਕਾ ਸ੍ਰੀ ਪੰਜਾ ਸਾਹਿਬ ਨਾਲ ਸਬੰਧਤ ਸ਼ਹੀਦ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਨੇ ਵੀ ਲੰਗਰ ਲਈ ਸੇਵਾ ਕਰਦਿਆਂ ਆਪਣੀ ਸ਼ਹਾਦਤ ਦਿੱਤੀ।

ਉਨ੍ਹਾਂ ਕਿਹਾ ਕਿ ਅਤੀਤ ਵਿੱਚ ਮਹੰਤਾਂ ਵੱਲੋਂ ਗੁਰੂ ਘਰਾਂ ਵਿੱਚ ਮਰਯਾਦਾ ਦੇ ਉਲਟ ਕੰਮ ਕੀਤੇ ਗਏ ਜਿਸ ਕਰਕੇ ਸਾਡੇ ਪੁਰਖਿਆਂ ਨੇ ਵੱਡੀਆਂ ਸ਼ਹਾਦਤਾਂ ਦੇ ਕੇ ਸ਼੍ਰੋਮਣੀ ਕਮੇਟੀ ਸਥਾਪਤ ਕੀਤੀ ਅਤੇ ਸਿੱਖ ਰਾਜਸੀ ਸ਼ਕਤੀ ਲਈ ਸ਼੍ਰੋਮਣੀ ਅਕਾਲੀ ਦਲ ਬਣਾਇਆ। ਅੱਜ ਲਗਾਤਾਰ 100 ਸਾਲ ਤੋਂ ਇਹ ਦੋਵੇਂ ਪੰਥਕ ਸੰਸਥਾਵਾਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਲੋਕਤੰਤਰੀ ਤਰੀਕੇ ਨਾਲ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਅਖੌਤੀ ਪੰਥਕ ਲੋਕਾਂ ਤੋਂ ਸਾਵਧਾਨ ਹੋਣ ਦੀ ਲੋੜ ਹੈ ਜੋ ਸਰਕਾਰਾਂ ਦੀਆਂ ਤਾਕਤਾਂ ਅਤੇ ਏਜੰਸੀਆਂ ਦੇ ਇਸ਼ਾਰੇ ਉੱਤੇ ਕੌਮ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਵੱਲੋਂ ਵੱਖਰੀ ਹਰਿਆਣਾ ਕਮੇਟੀ ਦੀ ਸਥਾਪਨਾ ਜਰੀਏ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੇ ਮਨਸੂਬੇ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਸਾਰੀਆਂ ਧਿਰਾਂ ਨੂੰ ਇਕੱਠਿਆਂ ਕਰਕੇ ਸਿੱਖ ਵਿਰੋਧੀ ਹਮਲਿਆਂ ਦਾ ਮੁਕਾਬਲਾ ਕਰਨ ਲਈ ਅਗਵਾਈ ਕਰਨ। ਇਸ ਮੌਕੇ ਉਨ੍ਹਾਂ ਵਚਨਬੱਧਤਾ ਪ੍ਰਗਟਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਪੰਥ ਵੱਲੋਂ ਜੋ ਵੀ ਪ੍ਰੋਗਰਾਮ ਉਲੀਕੇ ਜਾਣਗੇ ਉਨ੍ਹਾਂ ਦਾ ਅਕਾਲੀ ਦਲ ਵੱਲੋਂ ਪੂਰਨ ਸਹਿਯੋਗ ਕੀਤਾ ਜਾਵੇਗਾ।

Published by:Rupinder Kaur Sabherwal
First published:

Tags: Amritsar, Punjab, Sukhbir Badal