Home /amritsar /

ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਬਾਦਲ, ਮਾਨ ਸਰਕਾਰ 'ਤੇ ਚੁੱਕੇ ਵੱਡੇ ਸਵਾਲ

ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਬਾਦਲ, ਮਾਨ ਸਰਕਾਰ 'ਤੇ ਚੁੱਕੇ ਵੱਡੇ ਸਵਾਲ

X
ਸ੍ਰੀ

ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਬਾਦਲ, ਮਾਨ ਸਰਕਾਰ 'ਤੇ ਚੁੱਕੇ ਵੱਡੇ ਸਵਾਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਮੌਕੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਨ ਕੀਤਾ ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਨ ਕੀਤਾ ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਆਦੇ ਕੀਤੇ ਗਏ ਸਨ, ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਇੰਡਸਟਰੀ ਨੂੰ ਪੂਰੀ ਤਰ੍ਹਾਂ ਨਾਲ ਪੰਜਾਬ ਸਰਕਾਰ ਵੱਲੋਂ ਖਤਮ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਦੀ ਇੰਡਸਟਰੀ ਹੁਣ ਮਾਈਗਰੇਟ ਹੋਣ ਨੂੰ ਮਜ਼ਬਰ ਹੈ। CM ਭਗਵੰਤ ਮਾਨ ਦੇ ਵੱਲੋਂ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨੂੰ ਲੈ ਕੇ ਵੀ ਸੁਖਬੀਰ ਸਿੰਘ ਬਾਦਲ ਨੇ ਕਈ ਵੱਡੇ ਸਵਾਲ ਚੁੱਕੇ । ਰਾਮ ਰਹੀਮ ਦੀ ਪੈਰੋਲ 'ਤੇ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਜੇਕਰ ਰਾਮ ਰਹੀਮ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਬੰਦੀ ਸਿੰਘ ਨੂੰ ਕਿਉਂ ਨਹੀਂ ਰਿਹਾਈ ਦਿੱਤੀ ਜਾ ਰਹੀ ।

Published by:Drishti Gupta
First published:

Tags: Amritsar, Punjab, Sukhbir, Sukhbir Badal