Home /News /amritsar /

ਸੁਪਰੀਮ ਕੋਰਟ ਦਾ SGPC ਨੂੰ ਵੱਡਾ ਝਟਕਾ, ਹਰਿਆਣਾ ਕਮੇਟੀ ਦੇ ਮੁੱਦੇ 'ਤੇ ਸਮੀਖਿਆ ਪਟੀਸ਼ਨ ਕੀਤੀ ਖਾਰਜ਼

ਸੁਪਰੀਮ ਕੋਰਟ ਦਾ SGPC ਨੂੰ ਵੱਡਾ ਝਟਕਾ, ਹਰਿਆਣਾ ਕਮੇਟੀ ਦੇ ਮੁੱਦੇ 'ਤੇ ਸਮੀਖਿਆ ਪਟੀਸ਼ਨ ਕੀਤੀ ਖਾਰਜ਼

ਸ਼੍ਰੋਮਣੀ ਕਮੇਟੀ (file photo)

ਸ਼੍ਰੋਮਣੀ ਕਮੇਟੀ (file photo)

SC dismissed SGPC review petition on HSGPC: ਸੁਪਰੀਮ ਕੋਰਟ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ ਕਿ ਹਰਿਆਣਾ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਚਲਾਏ ਜਾਂਦੇ ਗੁਰਦੁਆਰਿਆਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ।

  • Share this:

SC dismissed SGPC review petition on HSGPC: ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਨੀਵਾਰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸਜੀਪੀਸੀ ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖਲ ਕੀਤੀ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚਐਸਜੀਪੀਸੀ ਐਕਟ 2014 ਦੀ ਮਾਨਤਾ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਐਕਟ ਤਹਿਤ ਸੂਬੇ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਚਲਾਉਣ ਲਈ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਫੈਸਲੇ ਦੀ ਕਾਪੀ।

ਸੁਪਰੀਮ ਕੋਰਟ ਨੇ 2014 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਭਜਨ ਸਿੰਘ ਵੱਲੋਂ ਦਾਇਰ ਇੱਕ ਰਿੱਟ ਪਟੀਸ਼ਨ 'ਤੇ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ ਕਿ ਹਰਿਆਣਾ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਚਲਾਏ ਜਾਂਦੇ ਗੁਰਦੁਆਰਿਆਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ।

ਫੈਸਲੇ ਦੀ ਕਾਪੀ।

ਸਾਲ 2019 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨਕਰਤਾ ਨੇ ਹਰਿਆਣਾ ਦੇ ਕਾਨੂੰਨ ਨੂੰ ਚੁਣੌਤੀ ਦਿੰਦਿਆਂ ਦਲੀਲ ਦਿੱਤੀ ਕਿ ਰਾਜ ਵਿਧਾਨ ਸਭਾ ਕੋਲ ਗੁਰਦੁਆਰਾ ਪ੍ਰਬੰਧ ਲਈ ਇਕ ਸੰਸਥਾ ਬਣਾਉਣ ਦੀ ਸ਼ਕਤੀ ਨਹੀਂ ਹੈ, ਜੋ ਸੰਸਦ ਲਈ ਰਾਖਵੀਂ ਸ਼ਕਤੀ ਸੀ।

Published by:Krishan Sharma
First published:

Tags: Hsgpc, SGPC, Sikh News, Supreme Court