Home /amritsar /

ਸ੍ਰੀ ਹਰਿਮੰਦਰ ਸਾਹਿਬ 'ਚ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ

ਸ੍ਰੀ ਹਰਿਮੰਦਰ ਸਾਹਿਬ 'ਚ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ

ਸ਼੍ਰੋਮਣੀ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਮਨਾਇਆ

ਸ਼੍ਰੋਮਣੀ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਮਨਾਇਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ।

  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਇਕ ਸਦੀ ਦੇ ਸਫਰ ਦੌਰਾਨ ਕੀਤੇ ਗਏ ਕੌਮੀ ਕਾਰਜਾਂ ਦੀ ਸ਼ਲਾਘਾ ਕੀਤੀ।

ਸਥਾਪਨਾ ਦਿਵਸ ਸਬੰਧੀ ਕੀਤੇ ਗਏ ਇਸ ਸਮਾਗਮ ’ਚ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਨੇ ਸ਼ੁਰੂ ਤੋਂ ਹੀ ਸੰਘਰਸ਼ਾਂ ਦਾ ਸਫਰ ਤੈਅ ਕੀਤਾ ਹੈ, ਜਿਸ ਤਹਿਤ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਦਿੱਤੀਆਂ ਕੁਰਬਾਨੀਆਂ ਵੱਡਾ ਮਹੱਤਵ ਰੱਖਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਕਾਇਮੀ ਸਮੇਂ ਚੱਲੀ ਲਹਿਰ ਨੇ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਦਾ ਵੀ ਮੁੱਢ ਬੰਨ੍ਹਿਆ ਸੀ। ਸ਼੍ਰੋਮਣੀ ਕਮੇਟੀ ਨੇ ਦੇਸ਼ ਨੂੰ ਉੱਚਾ ਚੁੱਕਣ ਵਿੱਚ ਕੋਈ ਕਸਰ ਨਹੀਂ ਛੱਡੀ ਪਰ ਦੁੱਖ ਦੀ ਗੱਲ ਹੈ ਕਿ ਅੱਜ ਇਸ ਸੰਸਥਾ ਨੂੰ ਖੰਡਤ ਕਰਨ ਲਈ ਸਰਕਾਰੀ ਚਾਲਾਂ ਚੱਲੀਆਂ ਜਾ ਰਹੀਆਂ ਹਨ।

ਭਾਈ ਗਰੇਵਾਲ ਨੇ ਕਿਹਾ ਕਿ ਸ਼ਾਇਦ ਇਸ ਦਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਹਰ ਖੇਤਰ ਵਿਚ ਮੋਹਰੀ ਹੋ ਕੇ ਕੀਤੇ ਜਾਂਦੇ ਕਾਰਜ ਹਨ, ਜਿਨ੍ਹਾਂ ਤੋਂ ਸਰਕਾਰਾਂ ਵਿਚ ਘਬਰਾਹਟ ਹੈ। ਭਾਵੇਂ ਕਈ ਚੁਣੌਤੀਆਂ ਸਿੱਖ ਸੰਸਥਾ ਨੂੰ ਪੰਥ ਵਿਰੋਧੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਪਰ ਫਿਰ ਵੀ ਇਹ ਆਪਣੇ ਇਤਿਹਾਸ ਅਤੇ ਰਵਾਇਤਾਂ ਅਨੁਸਾਰ ਅੱਗੇ ਵੱਧ ਰਹੀ ਹੈ ਅਤੇ ਭਵਿੱਖ ਵਿੱਚ ਵੀ ਆਪਣੇ ਜ਼ੁੰਮੇ ਲੱਗੀ ਸੇਵਾ ਸ਼ਾਨ ਨਾਲ ਨਿਭਾਉਂਦੀ ਰਹੇਗੀ।

Published by:Drishti Gupta
First published:

Tags: Amritsar, Darbar, Darbar Sahib, Punjab, SGPC