ਨਿਤਿਸ਼ ਸਭਰਵਾਲ,
ਅੰਮ੍ਰਿਤਸਰ: ਅੰਮ੍ਰਿਤਸਰ ਦੀ ਟ੍ਰੈਫਿਕ ਵਿਵਸਥਾ ਦੀ ਗੱਲ ਕੀਤੀ ਜਾਵੇ ਤਾਂ ਅਕਸਰ ਹੀ ਲੋਕ ਟ੍ਰੈਫਿਕ ਦੇ ਹਾਲਾਤਾਂ ਤੋਂ ਪ੍ਰੇਸ਼ਾਨ ਹੁੰਦੇ ਵਿਖਾਈ ਦਿੰਦੇ ਸਨ। ਪਰ ਉੱਥੇ ਹੀ ਜੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸਾਸ਼ਨ ਦੀ ਗੱਲ ਕੀਤੀ ਜਾਵੇ ਤਾਂ ਟ੍ਰੈਫਿਕ ਨੂੰ ਲੈ ਕੇ ਪ੍ਰਸ਼ਾਸਨ ਵੀ ਕਈ ਅਹਿਮ ਫ਼ੈਸਲੇ ਕਰਦਾ ਹੋਇਆ ਵਿਖਾਈ ਦਿੰਦਾ ਸੀ। ਇੱਥੋਂ ਤੱਕ ਕਿ ਪ੍ਰਸ਼ਾਸਨ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ 'ਤੇ ਵੀ ਕਾਫੀ ਕਾਰਵਾਈਆਂ ਕੀਤੀਆਂ।
ਪਰ ਉੱਥੇ ਹੀ 2022 ਵਿੱਚ ਅੰਮ੍ਰਿਤਸਰ ਵਿਖੇ ਹੋਣ ਵਾਲੇ G20- Summit ਨੂੰ ਮੁੱਖ ਰੱਖਦਿਆਂ ਹੋਏ ਪ੍ਰਸ਼ਾਸਨ ਨੇ ਅਹਿਮ ਫ਼ੈਸਲਾ ਲਿਆ ਹੈ। ਹਾਲ ਬਾਜ਼ਾਰ ਤੋਂ ਰਾਮਬਾਗ ਚੌਂਕ ਤੱਕ ਲੱਗਣ ਵਾਲੀਆਂ ਰੇਹੜੀਆਂ ਨੂੰ ਹੁਣ ਹਾਲ ਬਾਜ਼ਾਰ ਦੇ ਹੀ ਨਜ਼ਦੀਕ ਸਥਿਤ ਪੁਰਾਣੀ ਸਬਜ਼ੀ ਮੰਡੀ ਵਿਖੇ ਰੇਹੜੀ ਲਗਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਲਏ ਇਸ ਫੈਸਲੇ ਦੇ ਨਾਲ ਟ੍ਰੈਫਿਕ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Punjab, Summit, Traffic Police