ਅਮਿਤ ਸ਼ਰਮਾ
ਅੰਮ੍ਰਿਤਸਰ : ਜਲ੍ਹਿਆਂ ਵਾਲਾ ਬਾਗ ਵਿਖੇ ਅੱਤਵਾਦ ਵਿਰੋਧੀ ਫਰੰਟ ਵੱਲੋਂ ਸ਼ਹੀਦੇ-ਆਜ਼ਮ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਕੇ ਸ਼ਹੀਦੀ ਦਿਹਾੜਾ ਮਨਾਇਆ ਗਿਆ ਅਤੇ 'ਸ਼ਹੀਦੇ-ਆਜ਼ਮ ਸ਼ਹੀਦ ਭਗਤ ਸਿੰਘ ਅਮਰ ਰਹੇ' ਦੇ ਨਾਅਰੇ ਲਾਏ ਗਏ।
ਜਿਕਰਯੋਗ ਹੈ ਕਿ ਜਲ੍ਹਿਆਂਵਾਲਾ ਬਾਗ ਵਿਖੇ ਅੱਤਵਾਦੀ ਵਿਰੋਧੀ ਪਾਰਟੀ ਦੇ ਵਰਕਰਾਂ ਨੇ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਹੱਥਾਂ ਵਿੱਚ ਤਿਰੰਗੇ ਝੰਡੇ ਫੜ੍ਹ ਕੇ 'ਸ਼ਹੀਦ ਭਗਤ ਸਿੰਘ ਅਮਰ ਰਹੇ' ਦੇ ਨਾਅਰੇ ਲਗਾਉਂਦੇ ਹੋਏ ਅੱਤਵਾਦ ਵਿਰੋਧੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਨੇ ਸ਼ਰਧਾਂਜਲੀ ਭੇਟ ਕੀਤੀ।
ਸ਼ਹੀਦ ਭਗਤ ਸਿੰਘ ਸ਼ਹੀਦੀ ਸਮਾਰਕ ਵਿਖੇ ਹੋਏ ਇਸ ਦੌਰਾਨ ਅੱਤਵਾਦ ਵਿਰੋਧੀ ਪਾਰਟੀ ਪੰਜਾਬ ਨੇ ਸ਼ਹੀਦ ਭਗਤ ਸਿੰਘ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਡੇ ਸੂਬਾਈ ਆਗੂਆਂ ਨੂੰ ਚਾਹੀਦਾ ਹੈ ਕਿ ਜੋ ਆਜ਼ਾਦੀ ਸਾਨੂੰ ਸ਼ਹੀਦਾਂ ਨੇ ਦਿਵਾਈ ਹੈ, ਉਸ ਨੂੰ ਦੇਖਦੇ ਹੋਏ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।