ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਭਾਰਤ ਦੇ ਸੂਬਾ ਉੜੀਸਾ ਦੇ ਸ਼ਹਿਰਭੁਵਨੇਸ਼ਵਰ ਵਿਖੇ ਹੋ ਰਹੇ 15ਵੇਂ ਹਾਕੀ ਵਰਲਡ ਕੱਪ ਦੀ ਮੇਜ਼ਬਾਨੀ ਕਰਦੀ ਹਾਕੀ ਟਰਾਫ਼ੀ ਲੈ ਕੇ ਪੰਜਾਬ ਦੇ ਸੀਨੀਅਰ ਹਾਕੀ ਖਿਡਾਰੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪੁੱਜੇ । ਇਹ ਵਰਲਡ ਕੱਪ 13 ਜਨਵਰੀ ਤੋਂ ਸ਼ੁਰੂ ਹੋਵੇਗਾ ਅਤੇ 29 ਜਨਵਰੀ ਤੱਕ ਚਲੇਗਾ।
ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਹਾਕੀ ਟੀਮ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਅਸੀਂ ਸ੍ਰੀ ਦਰਬਾਰ ਸਾਹਿਬ ਵਿਖੇ ਵਾਹਿਗੁਰੂ ਕੋਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਲਈ ਮਨੋਕਾਮਨਾ ਕਰਨ ਪਹੁੰਚੇ ਹਾਂ ਕਿ ਤਾਂ ਜੋ ਉਹ ਇਸ ਟੂਰਨਾਮੈਂਟ ਵਿੱਚ ਵਧੀਆ ਪ੍ਰਦਰਸ਼ਨ ਕਰ ਸਕਣ ਅਤੇ ਭਾਰਤ ਦਾ ਨਾਮ ਵਿਸ਼ਵ ਵਿੱਚ ਹੋਰ ਪ੍ਰਸਿੱਧ ਬਣਾ ਸਕਣ।
ਹਾਕੀ ਵਰਲਡ ਕੱਪ ਟਰਾਫੀ ਨੂੰ ਮੈਂਬਰ ਸ਼੍ਰੋਮਣੀ ਕਮੇਟੀ ਚਰਨਜੀਤ ਸਿੰਘ ਕਾਲੇਵਾਲ, ਸ੍ਰੀ ਦਰਬਾਰ ਸਾਹਿਬ ਜੀ ਦੇ ਮੈਨਜਰ ਸਤਨਾਮ ਸਿੰਘ ਮਾਗਾਸਰਾਏ, ਸ਼੍ਰੋਮਣੀਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਰਾਜਿੰਦਰ ਸਿੰਘ ਰੂਬੀ ਵੱਲੋਂ ਸਾਂਝੇ ਤੋਰ 'ਤੇ ਹਾਕੀ ਵਰਲਡ ਕੱਪ ਟਰਾਫੀ ਦਾ ਸਵਾਗਤ ਕਰਦਿਆਂ ਪੰਜਾਬ ਹਾਕੀ ਟੀਮ ਦੇ ਆਏ ਅਹੁਦੇਦਾਰਾਂ ਨੂੰ ਜੀ ਆਇਆਂ ਕਿਹਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Hockey World Cup, Punjab