ਨਿਤਿਸ਼ ਸਭਰਵਾਲ,
ਅੰਮ੍ਰਿਤਸਰ: ਜਨਮ ਅਸ਼ਟਮੀ ਦਾ ਤਿਉਹਾਰ ਸਮੁੱਚੇ ਭਾਰਤ ਵਿੱਚ ਵੀ ਬੜੀ ਧੂਮ-ਧਾਮ ਦੇ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਭਗਵਾਨ ਸ੍ਰੀ ਕ੍ਰਿਸ਼ਨ ਦਾ ਜਨਮ ਹੁੰਦਾ ਹੈ ਅਤੇ ਸ਼ਰਧਾਲੂਆਂ ਦੇ ਵੱਲੋਂ ਇਹ ਤਿਉਹਾਰ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾਂਦਾ ਹੈ । ਇਹ ਤਸਵੀਰਾਂ ਨੇ ਅੰਮ੍ਰਿਤਸਰ ਦੇ ਢਾਬ ਖਟੀਕਾਂ ਦੀਆਂ ਜਿੱਥੇ ਕਿ ਹਰ ਸਾਲ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਮਦਨ ਲਾਲ ਢੀਂਗਰਾ ਯੂਥ ਕਲੱਬ ਦੇ ਮੈਂਬਰਾਂ ਵੱਲੋਂ ਇਸ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ 25 ਤੋਂ 30 ਫੁੱਟ ਉੱਚੀ ਦਹੀਂ ਹਾਂਡੀ ਲਗਾਈ ਗਈ ਜਿਸ ਨੂੰ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਭੰਨਿਆ। ਇਸ ਦੌਰਾਨ ਹਜ਼ਾਰਾਂ ਦੀ ਸੰਖਿਆ ਦੇ ਵਿੱਚ ਲੋਕ ਇਸ ਨਜ਼ਾਰੇ ਦਾ ਅਨੰਦ ਮਾਣਨ ਪਹੁੰਚੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Janmashtami, Janmashtami 2022, Punjab