ਨਿਤਿਸ਼ ਸਭਰਵਾਲ, ਅੰਮ੍ਰਿਤਸਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ ।
ਗੁਰੂ ਨਗਰੀ ਅੰਮ੍ਰਿਤਸਰ ‘ਚ ਆਯੋਜਿਤ ਹੋਏ G-20ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਵਿਦੇਸ਼ਾਂ ਤੋਂ ਆਏ ਡੈਲੀਗੇਟਸ ਵੱਲੋਂ ਵੱਖ-ਵੱਖ ਵਿਸ਼ਿਆਂ 'ਤੇ ਚਰਚਾਵਾਂ ਕੀਤੀ ਗਈਆਂ । ਅੰਮ੍ਰਿਤਸਰ 'ਚ G-20 ਸੰਮੇਲਨ ਚਲ ਰਿਹਾ ਹੈ ਅਤੇ ਇਸ G-20 ਸੰਮੇਲਨ 'ਚ G-20 ਦੇਸ਼ਾਂ ਦੇ ਡੈਲੀਗੇਟਸ ਪਹੁੰਚੇ ਹੋਏ ਹਨ ਅਤੇ ਜਿਸ ਵਿੱਚ ਕਿ ਸਿੱਖਿਆ ਸਮੇਤ ਕਈ ਵੱਖ-ਵੱਖ ਵਿਸ਼ਿਆਂ 'ਤੇ ਮੀਟਿੰਗਾਂ ਵੀ ਚੱਲ ਰਹੀਆਂ ਹਨ।
ਉੱਥੇ ਹੀ G-20 ਡੈਲੀਗੇਟਸ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵੀ ਨਤਮਸਤਕ ਹੋਣ ਪਹੁੰਚੇ ਅਤੇ ਜਦੋਂ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਤਾਂ ਉਸ ਸਮੇਂ ਪੁਲਿਸ ਫੋਰਸ ਅਤੇ ਐਸ ਜੀ ਪੀ ਸੀ ਦੀ ਟਾਸਕ ਫੋਰਸ ਦੇ ਨਾਲ ਭਾਰੀ ਸੁਰੱਖਿਆ ਦੇ ਹੇਠ ਡੈਲੀਗੇਟਸ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਣ ਪਹੁੰਚੇ ਅਤੇ ਇਸ ਦੇ ਉਪਰੰਤ ਉਹਨਾਂ ਪਵਿੱਤਰਗੁਰਬਾਣੀ ਦੇ ਕੀਰਤਨ ਦਾ ਵੀ ਸਰਵਨ ਕੀਤਾ । ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ G-20 ਦੇ ਡੈਲੀਗੇਟਸ ਨੇ ਪਵਿੱਤਰ ਲੰਗਰ ਘਰ ਵੀ ਦੇਖਿਆ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।