ਨਿਤਿਸ਼ ਸਭਰਵਾਲ
ਅੰਮ੍ਰਿਤਸਰ: 14 ਤੋਂ 29 ਨਵੰਬਰ ਤੱਕ ਚੱਲੇ ਦੰਦਾਂ ਦੇ ਪੰਦਰਵਾੜੇ ਦੌਰਾਨ ਸ਼ਹਿਰ ਵਾਸੀਆਂ ਨੂੰ ਦੰਦਾਂ ਦੇ ਸੰਬੰਧੀ ਵੱਖ ਵੱਖ ਇਲਾਜ ਪ੍ਰਸ਼ਾਸਨ ਦੇ ਵੱਲੋਂ ਮੁਫਤ ਮੁਹੱਈਆ ਕਰਵਾਏ ਗਏ। ਪੰਦਰਵਾੜੇ ਦੇ ਸਮਾਪਤੀ ਸਮਾਰੋਹ ਦੇ ਦੌਰਾਨ ਵੱਖ ਵੱਖ ਸਮਾਗਮ ਉਲੀਕੇ ਗਏ। ਇਸ ਮੌਕੇ ਡੈਂਟਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਦੰਦਾਂ ਦੀ ਸਾਂਭ ਸੰਭਾਲ ਸਬੰਧੀ ਵਿਸ਼ੇਸ਼ ਨਾਟਕ ਪ੍ਰਸਤੁਤ ਕੀਤਾ ਗਿਆ।
ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸਮੂਹ ਡੈਂਟਲ ਡਾਕਟਰਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਹੋਰ ਵੀ ਕੈਂਪ ਲਗਾਏ ਜਾਣਗੇ ਅਤੇ ਲੋਕਾਂ ਨੂੰ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣਾਂ ਚਾਹੀਦਾ ਹੈ। ਇਸ ਅਵਸਰ 'ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹੇ ਭਰ ਵਿੱਚ ਸਾਰੀਆ ਸਿਹਤ ਸੰਸਥਾਵਾਂ ਵਿੱਚ ਲੱਗਭਗ 73 ਕੈਂਪਾਂ ਲਗਾ ਕੇ ਲੱਗਭਗ 7411 ਮਰੀਜ਼ ਨੂੰ ਲਾਭ ਦਿੱਤਾ ਗਿਆ ਹੈ।
ਜਿਸ ਵਿੱਚ ਮਰੀਜ਼ ਦੇ ਦੰਦਾਂ ਦੀ ਜਾਂਚ, ਹਰ ਤਰਾਂ ਦੇ ਇਲਾਜ, ਟੈਸਟ, ਦੰਦਾਂ ਦੇ ਡੈਂਚਰ, ਦਵਾਈਆਂ ਅਤੇ ਦੰਦਾਂ ਦੇ ਸਾਰੇ ਪਰਸੀਜਰ ਆਦਿ ਦੀਆਂ ਸਹੂਲਤਾਂ ਬਿਲਕੁਲ ਮੁਫਤ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਦੰਦਾ ਅਤੇ ਮਸੂੜੇਆ ਦੀ ਦੇਖਭਾਲ ਲਈ ਵੱਖ ਵੱਖ ਥਾਵਾਂ 'ਤੇ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।