ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਖੰਡਵਾਲਾ ਚੌਂਕ ਨਜ਼ਦੀਕ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਦਫ਼ਤਰ ਦੇ ਨਾਲ ਫਰਨੀਚਰ ਹਾਊਸ 'ਤੇ ਲੱਗੀ ਭਿਆਨਕ ਅੱਗ ਅਤੇ ਅੱਗ ਦੀਆਂ ਲਪਟਾਂ ਨੇ ਪੂਰਾ ਫਰਨੀਚਰ ਹਾਊਸ ਆਪਣੀ ਚਪੇਟ ਵਿੱਚ ਲੈ ਲਿਆ। ਦੇਖਦੇ ਹੀ ਦੇਖਦੇ ਅੱਗ ਨੇ ਵਿਧਾਇਕ ਜਸਬੀਰ ਸਿੰਘ ਸਿੱਧੂ ਦੇ ਦਫ਼ਤਰ ਨੂੰ ਵੀ ਥੋੜਾ ਆਪਣੀ ਲਪੇਟ ਵਿੱਚ ਲਿਆ।
ਇਸ ਸਬੰਧੀ ਮੌਕੇ 'ਤੇ ਚਸ਼ਮਦੀਦ ਅਤੇ ਆਪ ਪਾਰਟੀ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਜਦੋਂ ਫਰਨੀਚਰ ਹਾਊਸ ਨੂੰ ਅੱਗ ਲੱਗੀ ਸੀ ਤਾਂ ਉਸੇ ਵੇਲੇ ਹੀ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ ਸੀ ਲੇਕਿਨ ਲੱਗਭਗ 30 ਮਿੰਟ ਲੇਟ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚਣ ਨਾਲ ਜ਼ਿਆਦਾ ਨੁਕਸਾਨ ਹੋਇਆ ਹੈ।
ਉਹਨਾਂ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਕਰੋੜਾਂ ਦੀ ਲਾਗਤ ਨਾਲ ਫਾਇਰ ਬ੍ਰਿਗੇਡ ਦੀ ਇੱਕ ਵੱਡੀ ਗੱਡੀ ਤਿਆਰ ਕੀਤੀ ਗਈ ਹੈ,ਉਹ ਵੀ ਇੱਥੇ ਨਹੀਂ ਪਹੁੰਚੀ । ਜਿਸ ਕਰਕੇ ਅੱਗ ਬਹੁਤ ਜ਼ਿਆਦਾ ਭਿਆਨਕ ਸੀ ਅਤੇ ਇਸ ਨੂੰ ਕੰਟਰੋਲ ਕਰਨ ਵਿੱਚ ਦੋ ਘੰਟਿਆਂ ਤੋਂ ਵੀ ਵੱਧ ਸਮਾਂ ਲੱਗਾ । ਇਸ ਦੌਰਾਨ ਦੁਕਾਨ ਦੇ ਅੰਦਰ ਕੰਮ ਕਰਨ ਵਾਲੇ ਵਿਅਕਤੀ ਵੀ ਜ਼ਖਮੀ ਹੋ ਗਏ, ਜਿਹਨਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।