ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਜਿਵੇਂ-ਜਿਵੇਂ ਸਮਾਂ ਬੀਤ ਰਿਹਾ ਹੈ, ਉੱਥੇ ਹੀ ਮੌਸਮ ਦੇ ਵਿੱਚ ਵੀ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਹਨ। ਜਿੱਥੇ ਕਿ ਕੁੱਝ ਹਫਤੇ ਪਹਿਲਾਂ ਤੱਕ ਗਰਮੀ ਦਾ ਪਾਰਾ ਇੰਨ੍ਹਾਂ ਜ਼ਿਆਦਾ ਨਹੀਂ ਸੀ। ਪਰ ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਪਾਰਾ ਵੱਧਦਾ ਹੋਇਆ ਵਿਖਾਈ ਦੇ ਰਿਹਾ ਹੈ।
ਗੁਰੂ ਨਗਰੀ ਅੰਮ੍ਰਿਤਸਰ ਵਿੱਚ ਪਾਰਾ 39 ਡਿਗਰੀ ਤੱਕ ਪਹੁੰਚ ਗਿਆ। ਵੱਧਦੇ ਪਾਰੇ ਨੂੰ ਮਹਿਸੂਸ ਕਰਦਿਆਂ ਸ਼ਹਿਰਵਾਸੀ ਠੰਢੀਆਂ ਚੀਜ਼ਾਂ ਦਾ ਸੇਵਨ ਕਰਦੇ ਹੋਏ ਵਿਖਾਈ ਦਿੱਤੇ। ਆਗਾਮੀ ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਵੀ ਵੱਧ ਸਕਦਾ ਹੈ। ਹਾਲਾਂਕਿ ਅਜੇ ਸਿਰਫ਼ ਅਪ੍ਰੈਲ ਦਾ ਹੀ ਮਹੀਨਾ ਹੈ, ਅਸਲ ਗਰਮੀ ਦਾ ਅਸਰ ਤਾਂ ਮਈ ਅਤੇ ਜੂਨ ਦੇ ਮਹੀਨੇ ਵਿਚਾਲੇ ਦੇਖਣ ਨੂੰ ਮਿਲਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।