Home /amritsar /

ਪੰਥਕ ਤਾਲਮੇਲ ਸੰਗਠਨ ਨੇ ਮਨਾਇਆ ਸਿੰਘ ਸਭਾ ਲਹਿਰ ਸਥਾਪਨਾ ਦਿਵਸ 

ਪੰਥਕ ਤਾਲਮੇਲ ਸੰਗਠਨ ਨੇ ਮਨਾਇਆ ਸਿੰਘ ਸਭਾ ਲਹਿਰ ਸਥਾਪਨਾ ਦਿਵਸ 

ਪੰਥਕ

ਪੰਥਕ ਤਾਲਮੇਲ ਸੰਗਠਨ ਨੇ ਮਨਾਇਆ ਸਿੰਘ ਸਭਾ ਲਹਿਰ ਸਥਾਪਨਾ ਦਿਵਸ 

ਪੰਥਕ ਤਾਲਮੇਲ ਸੰਗਠਨ ਵਲੋਂ ਸਿੰਘ ਸਭਾ ਲਹਿਰ ਸਥਾਪਨਾ ਦਿਵਸ ਗੁਰਦੁਆਰਾ ਸਾਹਿਬ ਕਬੀਰ ਪਾਰਕ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਜਾਬ ਭਰ ਤੋਂ, ਚੰਡੀਗੜ੍ਹ ਅਤੇ ਹਿਮਾਚਲ ਤੋਂ ਸੰਸਥਾਵਾਂ ਨੇ ਸ਼ਮੂਲੀਅਤ ਕੀਤੀ। ਆਯੋਜਿਤ ਸੈਮੀਨਾਰ ਵਿੱਚ ਵੱਖ-ਵੱਖ ਸਿੱਖ ਸੰਸਥਾਵਾਂ ਦੇ ਪ੍ਰਤੀਨਿਧਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਿੱਸਾ ਲਿਆ।

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: ਪੰਥਕ ਤਾਲਮੇਲ ਸੰਗਠਨ ਵਲੋਂ ਸਿੰਘ ਸਭਾ ਲਹਿਰ ਸਥਾਪਨਾ ਦਿਵਸ ਗੁਰਦੁਆਰਾ ਸਾਹਿਬ ਕਬੀਰ ਪਾਰਕ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਜਾਬ ਭਰ ਤੋਂ, ਚੰਡੀਗੜ੍ਹ ਅਤੇ ਹਿਮਾਚਲ ਤੋਂ ਸੰਸਥਾਵਾਂ ਨੇ ਸ਼ਮੂਲੀਅਤ ਕੀਤੀ। ਆਯੋਜਿਤ ਸੈਮੀਨਾਰ ਵਿੱਚ ਵੱਖ-ਵੱਖ ਸਿੱਖ ਸੰਸਥਾਵਾਂ ਦੇ ਪ੍ਰਤੀਨਿਧਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਿੱਸਾ ਲਿਆ। ਸੈਮੀਨਾਰ ਦੀ ਆਰੰਭਤਾ ਵਿੱਚ ਨਾਨਕਸ਼ਾਹੀ ਕੈਲੰਡਰ ਦੇ ਰਚੈਤਾ ਪਾਲ ਸਿੰਘ ਪੁਰੇਵਾਲ ਦੇ ਗੁਰਪੁਰੀ ਸਿਧਾਰ ਜਾਣ ਦੇ ਭਾਣੇ ਨੂੰ ਸਾਂਝਾ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਸਿੱਖ ਕੌਮ ਦੇ ਨਿਆਰੇਪਨ ਖਤੇ ਚੜ੍ਹਦੀ ਕਲਾ ਲਈ ਵਿਦਵਤਾ ਭਰਪੂਰ ਨਿਭਾਈ ਸੇਵਾ ਦੀ ਸਰਾਹਨਾ ਕੀਤੀ ਗਈ।

  ਕਿਰਪਾਲ ਸਿੰਘ ਬਠਿੰਡਾ ਨੇ ਨਾਨਕਸ਼ਾਹੀ ਕੈਲੰਡਰ ਦੀ ਤਕਨੀਕੀ ਅਹਿਮੀਅਤ ਨੂੰ ਸਾਂਝਾ ਕੀਤਾ। ਸਿੰਘ ਸਭਾ ਲਹਿਰ ਦੇ ਪਿਛੋਕੜ ਅਤੇ ਲਹਿਰ ਦੀ ਦੇਣ ਨੂੰ ਯਾਦ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਲਹਿਰ ਨੇ ਸਿੱਖ ਧਰਮ ਦੇ ਸੁਤੰਤਰ ਵਜੂਦ ਅਤੇ ਮੌਲਿਕ ਸਰੂਪ ਦੀ ਪਛਾਣ ਨਵੀਨ ਚੇਤਨਤਾ ਅਤੇ ਵਿਗਿਆਨਕ ਢੰਗ ਨਾਲ ਕਰਵਾਉਣ ਵਿੱਚ ਮਿਸਾਲੀ ਯੋਗਦਾਨ ਪਾਇਆ। ਸੈਮੀਨਾਰ ਦੀ ਭੂਮਿਕਾ ਬੰਨਦਿਆਂ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਸੈਮੀਨਾਰ ਦੋ ਮੁੱਦਿਆਂ ‘ਤੇ ਹੈ। ਪਹਿਲਾ ਮੁੱਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ਼ ਹਿਤ ਕੀ ਕਰੀਏ ਅਤੇ ਦੂਸਰਾ ਮੁੱਦਾ ਧਰਮ ਪਰਿਵਰਤਨ 1872-73 'ਤੇ ਹੈ।

  Published by:Drishti Gupta
  First published:

  Tags: Amritsar, Punjab