Home /amritsar /

DAV ਸਕੂਲ ਨਾਲ ਜੁੜੇ ਮਾਮਲੇ 'ਤੇ ਪੁਲਿਸ ਕਮਿਸ਼ਨਰ ਨੇ ਦਿੱਤਾ ਸਪਸ਼ਟੀਕਰਨ

DAV ਸਕੂਲ ਨਾਲ ਜੁੜੇ ਮਾਮਲੇ 'ਤੇ ਪੁਲਿਸ ਕਮਿਸ਼ਨਰ ਨੇ ਦਿੱਤਾ ਸਪਸ਼ਟੀਕਰਨ

DAV

DAV ਸਕੂਲ ਨਾਲ ਜੁੜੇ ਮਾਮਲੇ 'ਤੇ ਪੁਲਿਸ ਕਮਿਸ਼ਨਰ ਨੇ ਕੀਤਾ ਸਪਸ਼ਟੀਕਰਨ

ਅੰਮ੍ਰਿਤਸਰ: ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਧਮਕੀ ਭਰਿਆ ਪੋਸਟ ਵਾਇਰਲ ਹੋਇਆ ਸੀ ਜਿਸ ਵਿੱਚ ਇਹ ਲਿਖਿਆ ਹੋਇਆ ਸੀ ਕੇ ਅੰਮ੍ਰਿਤਸਰ ਦੇ ਡੀ ਏ ਵੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਧਮਕੀ ਭਰੇ ਪੋਸਟ ਦੇ ਵਾਇਰਲ ਹੋਣ ਤੋਂ ਬਾਅਦ ਪੂਰੇ ਅੰਮ੍ਰਿਤਸਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਧਮਕੀ ਭਰਿਆ ਪੋਸਟ ਵਾਇਰਲ ਹੋਇਆ ਸੀ ਜਿਸ ਵਿੱਚ ਇਹ ਲਿਖਿਆ ਹੋਇਆ ਸੀ ਕੇ ਅੰਮ੍ਰਿਤਸਰ ਦੇ ਡੀ ਏ ਵੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਧਮਕੀ ਭਰੇ ਪੋਸਟ ਦੇ ਵਾਇਰਲ ਹੋਣ ਤੋਂ ਬਾਅਦ ਪੂਰੇ ਅੰਮ੍ਰਿਤਸਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।

  ਸੂਚਨਾ ਮਿਲਦਿਆਂ ਹੀ ਅੰਮ੍ਰਿਤਸਰ ਪੁਲਿਸ ਦੇ ਵੱਲੋਂ ਵੀ ਸੰਬੰਧਤ ਜਾਂਚ ਟੀਮਾਂ ਨੂੰ ਵੀ ਤੈਨਾਤ ਕਰ ਦਿੱਤਾ ਗਿਆ ਸੀ ਤਾਂ ਜੋ ਇਸ ਮਾਮਲੇ ਨੂੰ ਤੈਅ ਤੱਕ ਫਰੋਲਿਆ ਜਾਵੇ। ਦਹਿਸ਼ਤ ਫੈਲਣ ਤੋਂ ਬਾਅਦ ਕਈ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਸਕੂਲ ਵੀ ਨਹੀਂ ਭੇਜਿਆ।

  ਪਰ ਇਸ ਪੂਰੇ ਜਾਂਚ ਦੇ ਵਿਸ਼ੇ ਨੂੰ ਤਹਿ ਤੱਕ ਖੋਜਣ ਤੋਂ ਬਾਅਦ ਅੰਮ੍ਰਿਤਸਰ ਤੋਂ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਇਹ ਇੱਕ ਝੂਠੀ ਅਫਵਾਹ ਸੀ ਜਿਸਨੂੰ ਕਿ ਡੀ ਏ ਵੀ ਪਬਲਿਕ ਸਕੂਲ ਦੇ ਹੀ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਅੰਜਾਮ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਬੱਚਿਆਂ ਦੀ ਹੀ ਸ਼ਰਾਰਤ ਸੀ ਅਤੇ ਜੋ ਕਿ ਬਹੁਤ ਹੀ ਨਿੰਦਣਯੋਗ ਹੈ।

  Published by:Rupinder Kaur Sabherwal
  First published:

  Tags: Amritsar, Punjab, School