Home /amritsar /

ਖ਼ਾਲਸਾ ਪਬਲਿਕ ਸਕੂਲ ਦਾ 10ਵੀਂ-12ਵੀਂ ਦਾ CBSE ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ 

ਖ਼ਾਲਸਾ ਪਬਲਿਕ ਸਕੂਲ ਦਾ 10ਵੀਂ-12ਵੀਂ ਦਾ CBSE ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ 

ਖ਼ਾਲਸਾ ਪਬਲਿਕ ਸਕੂਲ ਦਾ 10ਵੀਂ ਅਤੇ 12ਵੀ ਦੀ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ 

ਖ਼ਾਲਸਾ ਪਬਲਿਕ ਸਕੂਲ ਦਾ 10ਵੀਂ ਅਤੇ 12ਵੀ ਦੀ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ 

ਅੰਮ੍ਰਿਤਸਰ: ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਦਾ ਸੀ. ਬੀ. ਐਸ. ਈ. ਬੋਰਡ ਦਾ 10ਵੀਂ ਅਤੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਪੱਧਰ ’ਤੇ 10ਵੀਂ ਜਮਾਤ ਦੀ ਵਿਦਿਆਰਥਣ ਅਰਪਿਤ ਕੌਰ ਅਤੇ ਨਵਲੀਨ ਕੌਰ ਨੇ 97.6% ਅੰਕ, ਗੁਰਲੀਨ ਕੌਰ, ਤਾਨਿਆ ਸ਼ਰਮਾ ਅਤੇ ਨਵਜੋਤ ਸਿੰਘ ਨੇ 96% ਅਤੇ ਗੁਰਲੀਨ ਕੌਰ ਨੇ 95.8% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ ਹੈ।

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ,

  ਅੰਮ੍ਰਿਤਸਰ: ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਦਾ ਸੀ. ਬੀ. ਐਸ. ਈ. ਬੋਰਡ ਦਾ 10ਵੀਂ ਅਤੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਪੱਧਰ ’ਤੇ 10ਵੀਂ ਜਮਾਤ ਦੀ ਵਿਦਿਆਰਥਣ ਅਰਪਿਤ ਕੌਰ ਅਤੇ ਨਵਲੀਨ ਕੌਰ ਨੇ 97.6% ਅੰਕ, ਗੁਰਲੀਨ ਕੌਰ, ਤਾਨਿਆ ਸ਼ਰਮਾ ਅਤੇ ਨਵਜੋਤ ਸਿੰਘ ਨੇ 96% ਅਤੇ ਗੁਰਲੀਨ ਕੌਰ ਨੇ 95.8% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ ਹੈ।

  ਇਸ ਮੌਕੇ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ 208 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਕਿਹਾ ਕਿ 17 ਵਿਦਿਆਰਥੀ ਨੇ 90 ਤੋਂ 95 ਪ੍ਰਤੀਸ਼ਤ ਤੱਕ ਅਤੇ ਇਸ ਤੋਂ ਇਲਾਵਾ ਹੋਰਨਾਂ ਵਿਦਿਆਰਥੀਆਂ ਨੇ ਸ਼ਾਨਦਾਰ ਅੰਕਾਂ ਨਾਲ ਪ੍ਰੀਖਿਆ ਨੂੰ ਪਾਸ ਕੀਤਾ। ਉਨ੍ਹਾਂ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਹੀ ਸਕੂਲ ਦਾ ਮਾਣ ਵਧਿਆ ਹੈ।

  ਪ੍ਰਿੰ: ਗਿੱਲ ਨੇ ਕਿਹਾ ਕਿ ਸਕੂਲ ਦਾ 12ਵੀਂ ਦਾ ਨਤੀਜਾ ਵੀ 100 ਫ਼ੀਸਦੀ ਰਿਹਾ। ਉਨ੍ਹਾਂ ਕਿਹਾ ਕਿ ਸਕੂਲ ਦੇ 274 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਮੈਡੀਕਲ ਦੇ ਵਿਦਿਆਰਥੀ ਬਾਣੀ ਸਿੰਘ ਨੇ 97.8% ਤੇ ਅਵਨੀਤ ਕੌਰ ਨੇ 97.6 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਕਾਮਰਸ ਦੀ ਵਿਦਿਆਰਥਣ ਹਰਲੀਨ ਕੌਰ ਨੇ 96.8% ਅਤੇ ਅਰੁਣਦੀਪ ਤੇ ਤਾਨਿਆ ਅਰੋੜਾ ਨੇ 96.4 ਫ਼ੀਸਦੀ ਨਾਲ ਦੂਸਰਾ ਅਤੇ ਨਾਨ-ਮੈਡੀਕਲ ਦੇ ਵਿਦਿਆਰਥੀ ਸਲੀਮ ਮਸੀਹ ਨੇ 96.2% ਅੰਕ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜਦ ਕਿ ਮੈਡੀਕਲ ਦੇ ਰਾਜਕੰਵਰ ਸਿੰਘ ਨੇ 96 ਫੀਸਦੀ, ਨਾਨ ਮੈਡੀਕਲ ਦੇ ਪਾਰਸ ਨੇ 95.8, ਕਾਮਰਸ ਦੀ ਮਹਿਕਪ੍ਰੀਤ ਕੌਰ ਨੇ 95.6 ਅੰਕ ਹਾਸਲ ਕੀਤੇ ਹਨ। ਇਸ ਤੋਂ ਇਲਾਵਾ ਸਾਇੰਸ, ਕਾਮਰਸ, ਹਿਊਮੈਨਿਟੀ ਤੇ ਹੋਰਨਾਂ ਵਿਸ਼ਿਆਂ ਦੇ ਵਿਦਿਆਰਥੀ ਨੇ ਪ੍ਰੀਖਿਆ ’ਚ ਸ਼ਾਨਦਾਰ ਨੰਬਰ ਹਾਸਲ ਕੀਤੇ ਹਨ।

  ਉਨ੍ਹਾਂ ਇਸ ਮੌਕੇ ਪ੍ਰੀਖਿਆਵਾਂ ਪਾਸ ਕਰਨ ਵਾਲੇ ਵਿਦਿਆਰਥੀ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਸਕੂਲ, ਮਾਤਾ ਪਿਤਾ ਅਤੇ ਜ਼ਿਲੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

  Published by:rupinderkaursab
  First published:

  Tags: Amritsar, CBSE, Punjab