Home /amritsar /

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਤੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕਾ ਜਾਰੀ

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਤੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕਾ ਜਾਰੀ

ਸਾਕਾ ਸ੍ਰੀ ਪੰਜਾ ਸਾਹਿਬ ਅਤੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕਾ ਜਾਰੀ

ਸਾਕਾ ਸ੍ਰੀ ਪੰਜਾ ਸਾਹਿਬ ਅਤੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕਾ ਜਾਰੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕਾ ਅਤੇ ਉਰਦੂ ਭਾਸ਼ਾ ਵਿਚ ਕਿਤਾਬਚੇ ਜਾਰੀ ਕੀਤੇ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਮਗਰੋਂ ਸਿੱਕਾ ਅਤੇ ਕਿਤਾਬਚੇ ਜਾਰੀ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 30 ਅਕਤੂਬਰ 2022 ਨੂੰ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਖ਼ਾਲਸਈ ਰਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕਾ ਅਤੇ ਉਰਦੂ ਭਾਸ਼ਾ ਵਿਚ ਕਿਤਾਬਚੇ ਜਾਰੀ ਕੀਤੇ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਮਗਰੋਂ ਸਿੱਕਾ ਅਤੇ ਕਿਤਾਬਚੇ ਜਾਰੀ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 30 ਅਕਤੂਬਰ 2022 ਨੂੰ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਖ਼ਾਲਸਈ ਰਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ, ਜਿਸ ਬਾਰੇ ਤਿਆਰੀਆਂ ਜਾਰੀ ਹਨ। ਇਸ ਤੋਂ ਪਹਿਲਾਂ ਲੰਘੇ ਮਹੀਨੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਦੇ ਸਮਾਗਮ ਸੰਪੰਨ ਹੋਏ ਹਨ।

    ਉਨ੍ਹਾਂ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਭਾਰਤ ਦੇ ਨਾਲ-ਨਾਲ ਪਾਕਿਸਤਾਨ ਵਿਖੇ ਵੀ ਸਮਾਗਮ ਕੀਤੇ ਜਾਣਗੇ, ਜਿਸ ਨੂੰ ਲੈ ਕੇ ਉਰਦੂ ਭਾਸ਼ਾ ਵਿਚ ਇਤਿਹਾਸਕ ਕਿਤਾਬਚੇ ਉਚੇਚੇ ਤੌਰ ’ਤੇ ਤਿਆਰ ਕਰਵਾਏ ਗਏ ਹਨ। ਇਹ ਕਿਤਾਬਚੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਸਮਾਗਮਾਂ ਦੌਰਾਨ ਸੰਗਤ ਨੂੰ ਵੰਡੇ ਜਾਣਗੇ।

    ਯਾਦਗਾਰੀ ਸਿੱਕੇ ਬਾਰੇ ਉਨ੍ਹਾਂ ਦੱਸਿਆ ਕਿ ਤਾਂਬੇ ਦੇ ਬਣੇ ਇਸ ਸਿੱਕੇ ਦੇ ਇੱਕ ਪਾਸੇ ਗੁਰਦੁਆਰਾ ਗੁਰੂ ਕਾ ਬਾਗ ਦੀ ਤਸਵੀਰ ਅਤੇ ਦੂਸਰੇ ਪਾਸੇ ਸਾਕਾ ਸ੍ਰੀ ਪੰਜਾ ਸਾਹਿਬ ਦਾ ਚਿੱਤਰ ਉਕਰਿਆ ਹੈ। ਇਹ ਯਾਦਗਾਰੀ ਸਿੱਕਾ ਸੰਗਤ ਨੂੰ ਸ਼ਤਾਬਦੀ ਦਿਹਾੜਿਆਂ ਦੀ ਯਾਦ ਨਾਲ ਚਿਰ-ਸਦੀਵ ਜੋੜੀ ਰੱਖੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਤਿਆਰੀ ਲਈ ਅਗਾਊਂ ਵਫ਼ਦ ਭੇਜਣ ਦੀ ਪਰਕਿਰਿਆ ਵੀ ਜਾਰੀ ਹੈ ਅਤੇ ਇਸੇ ਮਹੀਨੇ ਹੀ ਵਫ਼ਦ ਦੇ ਪਾਕਿਸਤਾਨ ਜਾਣ ਦੀ ਸੰਭਾਵਨਾ ਹੈ। ਇਸੇ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ 13 ਮਾਰਚ 2023 ਨੂੰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਵੀ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ।

    Published by:Rupinder Kaur Sabherwal
    First published:

    Tags: Amritsar, Punjab