Home /amritsar /

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਯੂਨੀਵਰਸਿਟੀ ਇਮਤਿਹਾਨਾਂ ’ਚ ਦੂਜਾ ਸਥਾਨ ਕੀਤਾ ਹਾਸਲ

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਯੂਨੀਵਰਸਿਟੀ ਇਮਤਿਹਾਨਾਂ ’ਚ ਦੂਜਾ ਸਥਾਨ ਕੀਤਾ ਹਾਸਲ

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਯੂਨੀਵਰਸਿਟੀ ਇਮਤਿਹਾਨਾਂ ’ਚ ਦੂਜਾ ਸਥਾਨ ਹਾਸਲ ਕੀਤਾ

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਯੂਨੀਵਰਸਿਟੀ ਇਮਤਿਹਾਨਾਂ ’ਚ ਦੂਜਾ ਸਥਾਨ ਹਾਸਲ ਕੀਤਾ

ਇਸ ਮੌਕੇ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ । ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਅਗਾਂਹ ਤੋਂ ਹੋਰ ਵੀ ਮਿਹਨਤ ਕਰਕੇ ਆਪ?

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ,

    ਅੰਮ੍ਰਿਤਸਰ: ਖਾਲਸਾ ਕਾਲਜ ਆਫ਼ ਲਾਅ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲ.ਐਲ.ਬੀ. ਡਿਗਰੀ ਦੇ ਐਲਾਨੇ ਗਏ ਨਤੀਜ਼ਿਆਂ ’ਚ ਵਿਦਿਆਰਥਣ ਪਲਕ ਨੇ 2416 ਨੰਬਰਾਂ ਨਾਲ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ।

    ਇਸ ਮੌਕੇ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਣਾ ਦਿੱਤੀ ।

    ਇਸ ਮੌਕੇ ਕਾਲਜ ਦੇ ਬਾਕੀ ਸਟਾਫ਼ ਮੈਂਬਰਾਂ ’ਚ ਡਾ. ਗੁਨੀਸ਼ਾ ਸਲੂਜਾ, ਡਾ. ਹਰਪ੍ਰੀਤ ਕੌਰ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਚੰਗੋਤਰਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਣੀ, ਡਾ. ਰੇਨੂੰ ਸੈਣੀ, ਪ੍ਰੋ: ਗੁਰਜਿੰਦਰ ਕੌਰ ਅਤੇ ਪ੍ਰੋ: ਉਤਕਰਸ਼ ਸੇਠ ਮੌਜੂਦ ਸਨ ।
    Published by:Drishti Gupta
    First published:

    Tags: Amritsar, Punjab

    ਅਗਲੀ ਖਬਰ