ਨਿਤਿਸ਼ ਸਭਰਵਾਲ
ਅੰਮ੍ਰਿਤਸਰ ਸ਼ਹਿਰ ਆਪਣੇ ਖਾਣ-ਪਾਣ ਦੇ ਨਾਲ ਹੀ ਜਾਣਿਆਂ ਜਾਂਦਾ ਹੈ ਪਰ ਉੱਥੇ ਹੀ ਅੰਮ੍ਰਿਤਸਰ ਵਿੱਚ ਇੱਕ ਵੱਖਰੀ ਤਸਵੀਰ ਦੇਖਣ ਨੂੰ ਮਿਲੀ । ਮਜੀਠਾ ਰੋਡ ਵਿਖੇ ਦੁਕਾਨਦਾਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਚਨਾਂ ਦੀ ਪਾਲਣਾ ਕਰਦੇ ਹੋਏ 13-13 ਦਾ ਲੰਗਰ ਲਗਾ ਦਿੱਤਾ ਗਿਆ । ਇਸ ਦੌਰਾਨ ਦੁਕਾਨ 'ਤੇ ਮਿਲਣ ਵਾਲੀ ਹਰ ਚੀਜ਼ ਨੂੰ 13 ਰੁਪਏ ਦੇ ਵਿੱਚ ਵੇਚਿਆ ਗਿਆ । ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰਵਾਸੀਆਂ ਨੇ ਵੱਖ ਵੱਖ ਸੁਆਦ ਦੀਆਂ ਚੀਜ਼ਾਂ ਦੀ ਖਰੀਦਦਾਰੀ ਕੀਤੀ । ਗੱਲਬਾਤ ਕਰਦਿਆਂ ਵਿਕਰੇਤਾ ਅਮਨ ਵਿਰਕ ਨੇ ਦੱਸਿਆ ਕਿ ਇਹ ਖਾਸ ਉਪਰਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ । ਉਨ੍ਹਾਂ ਕਿਹਾ ਕਿ ਸਾਡੀ ਇਹੀ ਸੋਚ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸੰਦੇਸ਼ ਨੂੰ ਜੀਵਨ ਵਿੱਚ ਸਦਾ ਅਪਣਾਈਏ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar