Home /amritsar /

ਅੰਮ੍ਰਿਤਸਰ ਜ਼ਿਲ੍ਹੇ ‘ਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ, ਸਥਿਤੀ ਕਾਬੂ ਹੇਠ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਜ਼ਿਲ੍ਹੇ ‘ਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ, ਸਥਿਤੀ ਕਾਬੂ ਹੇਠ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਜ਼ਿਲ੍ਹੇ ‘ਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ, ਸਥਿਤੀ ਕਾਬੂ ਹੇਠ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਜ਼ਿਲ੍ਹੇ ‘ਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ, ਸਥਿਤੀ ਕਾਬੂ ਹੇਠ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਜ਼ਿਲ੍ਹੇ ਅੰਦਰ ਕਿਤੇ ਵੀ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ ਅਤੇ ਪਿੱਛਲੇ ਦਿਨੀ ਜੰਮੂ ਦੇ ਊਂਝ ਦਰਿਆ ਵਿਚੋਂ ਜਿਆਦਾ ਪਾਣੀ ਆਉਣ ਕਰਕੇ ਅਜਨਾਲਾ ਦੇ ਨਾਲ ਲਗਦੇ 10 ਪਿੰਡਾਂ ਵਿੱਚ ਪਾਣੀ ਦਾ ਪੱਧਰ ਕਾਫ਼ੀ ਉੱਚਾ ਹੋ ਗਿਆ ਸੀ ਅਤੇ ਹੜ੍ਹਾਂ ਵਾਲੀ ਸਥਿਤੀ ਪੈਦਾ ਹੋ ਗਈ ਸੀ। ਜਿਸ ਨੂੰ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਇੰਤਜ਼ਾਮ ?

ਹੋਰ ਪੜ੍ਹੋ ...
 • Share this:
  ਨਿਤਿਸ਼ ਸਭਰਵਾਲ,

  ਅੰਮ੍ਰਿਤਸਰ: ਜ਼ਿਲ੍ਹੇ ਅੰਦਰ ਕਿਤੇ ਵੀ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ ਅਤੇ ਪਿੱਛਲੇ ਦਿਨੀ ਜੰਮੂ ਦੇ ਊਂਝ ਦਰਿਆ ਵਿਚੋਂ ਜਿਆਦਾ ਪਾਣੀ ਆਉਣ ਕਰਕੇ ਅਜਨਾਲਾ ਦੇ ਨਾਲ ਲਗਦੇ 10 ਪਿੰਡਾਂ ਵਿੱਚ ਪਾਣੀ ਦਾ ਪੱਧਰ ਕਾਫ਼ੀ ਉੱਚਾ ਹੋ ਗਿਆ ਸੀ ਅਤੇ ਹੜ੍ਹਾਂ ਵਾਲੀ ਸਥਿਤੀ ਪੈਦਾ ਹੋ ਗਈ ਸੀ। ਜਿਸ ਨੂੰ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਇੰਤਜ਼ਾਮ ਕਰ ਲਏ ਗਏ ਸਨ।

  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਅਜਨਾਲਾ ਦੇ ਨਾਲ ਲੱਗਦੇ ਰਾਵੀ ਦਰਿਆ ਦਾ ਪਾਣੀ ਕਾਫ਼ੀ ਹੇਠਾਂ ਹੋ ਗਿਆ ਹੈ ਅਤੇ ਹੁਣ ਹੜ੍ਹਾਂ ਵਾਲੀ ਕੋਈ ਸਥਿਤੀ ਨਹੀਂ ਹੈ। ਉਨਾਂ ਨੇ  ਦੱਸਿਆ ਕਿ ਐਸ.ਡੀ.ਐਮ. ਅਜਨਾਲਾ ਵਲੋਂ ਖੁਦ ਮੌਕੇ 'ਤੇ ਜਾ ਕੇ ਹੜ੍ਹਾਂ ਦੀ ਸਥਿਤੀ ਦਾ ਜਾਇਜਾ ਲਿਆ ਜਾ ਰਿਹਾ ਹੈ।

  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਜ਼ਿਲ੍ਹਾ ਪੱਧਰ 'ਤੇ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸਦਾ ਨੰਬਰ 0183-2229125 ਹੈ। ਇਸ ਨੰਬਰ 'ਤੇ ਹੜ੍ਹਾਂ ਦੇ ਕਿਸੇ ਵੀ ਸਥਿਤੀ ਦਾ ਪਤਾ ਕੀਤਾ ਜਾ ਸਕਦਾ ਹੈ।
  Published by:Drishti Gupta
  First published:

  Tags: Amritsar, Floods, Punjab

  ਅਗਲੀ ਖਬਰ