ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ । ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ ਅਤੇ ਅਤੇ ਉਹਨਾਂ ਆਪਣੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ।
ਉੱਥੇ ਹੀ ਇਸ ਮੌਕੇ ਇੱਕ 6 ਸਾਲਾਂ ਵਿਦਿਆਰਥੀ ਨੇ ਆਪਣੀ ਕਵਿਤਾ ਦੇ ਰਾਹੀਂ ਸਭ ਦੇ ਮਨਾਂ ਨੂੰ ਮੋਹ ਲਿਆ। ਤਸਵੀਰਾਂ 'ਚ ਜਿਸ ਬੱਚੇ ਨੂੰ ਤੁਸੀਂ ਦੇਖ ਰਹੇ ਹੋ ਇਸ ਦਾ ਨਾਮ ਜਸਨਾਜ਼ ਸਿੰਘ ਹੈ। ਜਸਨਾਜ਼ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨੀ 'ਤੇ ਅਧਾਰਿਤ ਇੱਕ ਸੁੰਦਰ ਕਵਿਤਾ ਪੇਸ਼ ਕੀਤੀ। ਜਸਪਾਲ ਸਿੰਘ ਦੇ ਮਾਤਾ ਕੰਵਲਪ੍ਰੀਤ ਕੌਰ ਨੇ ਦੱਸਿਆ ਕਿ ਉਹ ਬੀਤੇ ਤਿੰਨ ਸਾਲਾਂ ਤੋਂ ਗੁਰਬਾਣੀ ਦੇ ਨਾਲ ਜੁੜਿਆ ਹੋਇਆ ਹੈ ਅਤੇ ਛੋਟੀ ਉਮਰੇ ਹੀ ਉਸ ਨੂੰ ਕਈ ਪਾਠ ਅਤੇ ਸ਼ਬਦ ਕੰਠ ਹਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।