ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਇਸ ਸਾਲ ਵੀ ਪੰਜਾਬ ਸੂਬੇ ਦੇ ਵਿੱਚ ਡੇਂਗੂ ਦੇ ਕੇਸ ਹਜ਼ਾਰਾਂ ਦੀ ਗਿਣਤੀ ਵਿੱਚ ਆਏ। ਡੇਂਗੂ ਦੇ ਵੱਧਦੇ ਮਾਮਲਿਆਂ ਨੂੰ ਮੱਦੇਨਜ਼ਰ ਪ੍ਰਸ਼ਾਸਨ ਵੀ ਕਿਤੇ ਨਾ ਕਿਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਇਆਂ ਹਰ ਤਰ੍ਹਾਂ ਦੀ ਤਿਆਰੀਆਂ 'ਚ ਜੁੱਟ ਜਾਂਦਾ ਹੈ।
ਪਰ ਉੱਥੇ ਹੀ ਅੰਮ੍ਰਿਤਸਰ ਦੇ ਇੱਕ ਸਮਾਜ ਸੇਵੀ ਨੇ ਕੁੱਝ ਅਜਿਹਾ ਕਰ ਦਿੱਤਾ ਹੈ ਜਿਸ ਨੂੰ ਦੇਖ ਸਭ ਤਾਰੀਫ਼ਾਂ ਹੀ ਕਰ ਰਹੇ ਹਨ। ਤਸਵੀਰ 'ਚ ਜਿਸ ਸ਼ਖਸ ਨੂੰ ਤੁਸੀਂ ਦੇਖ ਰਹੇ ਹੋ ਇਹਨਾਂ ਦਾ ਨਾਮ ਵਿੱਕੀ ਦੱਤਾ ਹੈ। ਇਨ੍ਹਾਂ ਦੇ ਵੱਲੋਂ ਬੀਤੇ ਕਈ ਸਾਲਾਂ ਤੋਂ ਜੈ ਹੋ ਕਲੱਬ ਨਾਮ ਦੀ ਇੱਕ ਸਮਾਜ ਸੇਵੀ ਸੰਸਥਾ ਚਲਾਈ ਜਾ ਰਹੀ ਹੈ। ਜਿਸਦੇ ਸਦਕਾ ਬੀਤੇ 6 ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਇਨ੍ਹਾਂ ਨੇ ਡੇਂਗੂ ਦੀ ਬਿਮਾਰੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸ਼ਹਿਰ ਦੇ ਹਰ ਗਲੀ-ਮੁਹੱਲੇ ਅਤੇ ਕਈ ਸਰਕਾਰੀ ਅਦਾਰਿਆਂ ਵਿੱਚ ਜਾ ਕੇ ਸਪਰੇਅ ਕੀਤਾ।
ਉਨ੍ਹਾਂ ਕਿਹਾ ਕਿ ਮੈਂ ਆਪ ਵੀ ਇਸ ਬੀਮਾਰੀ ਦੇ ਨਾਲ ਦੋ ਵਾਰ ਲੜ ਚੁੱਕਿਆ ਹਾਂ ਪਰ ਮੈਂ ਨਹੀਂ ਚਾਹੁੰਦਾ ਕਿ ਮੇਰੇ ਸ਼ਹਿਰ ਦੇ ਲੋਕ ਵੀ ਇਸ ਦਾ ਸ਼ਿਕਾਰ ਹੋਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।