ਨਿਤਿਸ਼ ਸਭਰਵਾਲ,
ਅੰਮ੍ਰਿਤਸਰ: ਖਾਲਸਾ ਕਾਲਜ ਦੀ ਲੜਕਿਆਂ ਦੀ ਹਾਕੀ ਟੀਮ ਲਈ ਟਰਾਇਲ 29 ਜੁਲਾਈ ਨੂੰ ਸਵੇਰੇ 9 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਮੈਦਾਨ ’ਚ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਚੁਣੇ ਹੋਏ ਖਿਡਾਰੀਆਂ ਨੂੰ ਫੀਸ ਮੁਆਫ਼ੀ, ਮੁਫ਼ਤ ਮੈਸ ਅਤੇ ਹੋਰ ਰਿਆਇਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਚਾਹਵਾਨ ਖਿਡਾਰੀ ਆਪਣੇ ਅਸਲ ਸਰਟੀਫਿਕੇਟ ਸਹਿਤ ਖੇਡ ਕਿੱਟ ’ਚ ਸਵੇਰੇ 9:00 ਵਜੇ ਰਿਪੋਰਟ ਕਰਨ। ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਾਲਜ ਦੇ ਖੇਡ ਮੁਖੀ ਡਾ. ਦਲਜੀਤ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Hockey, Indian Hockey Team, Punjab