ਨਿਤਿਸ਼ ਸਭਰਵਾਲ,
ਅੰਮ੍ਰਿਤਸਰ: ਪੂਰਾ ਦੇਸ਼ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬੜੀ ਹੀ ਧੂਮ-ਧਾਮ ਨਾਲ ਮਨਾ ਰਿਹਾ ਹੈ ਅਤੇ ਹਰ ਇੱਕ ਸਿਆਸੀ ਪਾਰਟੀ ਵੱਲੋਂ ਦੇਸ਼ ਦੀ 75ਵੀਂ ਵਰ੍ਹੇਗੰਢ ਮੌਕੇ ਤਿਰੰਗਾ ਮਾਰਚ ਕੱਢੇ ਜਾ ਹਹੇ ਹਨ। ਕਾਂਗਰਸ ਹਾਈ ਕਮਾਂਡ ਵੱਲੋਂ ਵੀ ਹੁਕਮ ਦਿੱਤਾ ਗਿਆ ਹੈ ਕਿ ਹਰ ਇੱਕ ਵਿਧਾਨ ਸਭਾ ਹਲਕੇ ਵਿੱਚ ਤਿਰੰਗਾ ਮਾਰਚ ਕੱਢਿਆ ਜਾਵੇ। ਜਿਸ ਦੇ ਚੱਲਦੇ ਅੰਮ੍ਰਿਤਸਰ ਵਿਧਾਨ ਸਭਾ ਹਲਕਾਕੇੇੰਦਰੀ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਅਗਵਾਈ ਵਿਚ ਤਿਰੰਗਾ ਮਾਰਚ ਕੱਢਿਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਨੇਤਾ ਅਤੇ ਕਾਂਗਰਸੀ ਵਰਕਰ ਸ਼ਾਮਲ ਹੋਏ।
ਇਸ ਮੌਕੇ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਦੇਸ਼ ਦੀ 75 ਵੀਂ ਵਰ੍ਹੇਗੰਡ ਬੜੇ ਹੀ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਜਿਸ ਦੇ ਚੱਲਦੇ ਅੰਮ੍ਰਿਤਸਰ ਵਿਧਾਨਸਭਾ ਹਲਕਾ ਕੇਂਦਰੀ ਦੇ ਵਿੱਚ ਕਾਂਗਰਸ ਵੱਲੋਂ ਤਿਰੰਗਾ ਯਾਤਰਾ ਕੱਢੀ ਗਈ ।ਜੋ ਕਿ ਜਲ੍ਹਿਆਂਵਾਲੇ ਬਾਗ ਵਿਚ ਜਾ ਕੇ ਸੰਪੂਰਨ ਹੋਈ । ਅੱਗੇ ਬੋਲਦੇ ਉਨ੍ਹਾਂ ਕਿਹਾ ਕਿ ਸਾਨੂੰ ਫਖ਼ਰ ਹੈ ਕਿ ਅਸੀਂ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਵਿੱਚ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਝੰਡਾ ਸਾਡੀ ਸ਼ਾਨ ਅਤੇ ਮਾਣ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Independence day, Punjab