Amritpal Singh Khalsa on Punjab and ISI allegation : ਅਜਨਾਲਾ ਘਟਨਾ ਨਾਲ ਪੰਜਾਬ ਦੀ ਸਿਆਸਤ ਦਾ ਮਾਹੌਲ ਭਖਾਉਣ ਵਾਲੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵਿਵਾਦਤ ਬਿਆਨ ਦਿੰਦਿਆਂ ਪੰਜਾਬ ਦੇ ਭਾਰਤ ਦਾ ਅਨਿੱਖੜਵਾਂ ਅੰਗ ਹੋਣ 'ਤੇ ਸਵਾਲ ਚੁੱਕੇ ਹਨ। ਖਾਲਿਸਤਾਨੀ ਆਗੂ ਨੇ ਕਿਹਾ ਹੈ ਕਿ ਪੰਜਾਬ, ਭਾਰਤ ਦਾ ਅਨਿੱਖੜਵਾਂ ਅੰਗ ਨਹੀਂ ਹੈ, ਪੰਜਾਬ ਸਿਰਫ਼ ਪੰਜਾਬ ਹੀ ਰਹੇਗਾ। ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਅਤੇ ਲਾਹੌਰ ਤੋਂ ਬਿਨਾਂ ਪੰਜਾਬ ਦੀ ਤਸਵੀਰ ਨਹੀਂ ਹੋ ਸਕਦੀ।
ਅੰਮ੍ਰਿਤਪਾਲ ਸਿੰਘ ਨੇ ਲਾਹੌਰ ਅਤੇ ਨਨਕਾਣਾ ਸਾਹਿਬ ਦਾ ਜਿ਼ਕਰ ਕਰਦੇ ਹੋਏ ਕਿਹਾ ਕਿ ਪੰਜਾਬ ਸਿਰਫ਼ ਪੰਜਾਬ ਹੀ ਰਹੇਗਾ। ਕਿਉਂਕਿ ਜੇਕਰ ਪੰਜਾਬ ਸੱਚਮੁੱਚ ਭਾਰਤ ਦਾ ਅਨਿੱਖੜਵਾਂ ਅੰਗ ਸੀ ਤਾਂ ਫਿਰ ਪਾਕਿਸਤਾਨ ਵਿੱਚ ਪੰਜਾਬ ਕਿਉਂ ਛੱਡਿਆ ਗਿਆ। ਇਸਦੇ ਨਾਲ ਹੀ ਉਨ੍ਹਾਂ ਨੇ ਭਾਰਤ ਵਿੱਚ ਪੰਜਾਬ ਵਿਚੋਂ ਹਰਿਆਣਾ ਅਤੇ ਹਿਮਾਚਲ ਨੂੰ ਭਾਸ਼ਾਈ ਆਧਾਰ 'ਤੇ ਦਿੱਤੇ ਟੁਕੜਿਆਂ ਦਾ ਵੀ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਬੋਲਣ ਵਾਲੇ ਇਲਾਕੇ ਵੀ ਹਰਿਆਣਾ ਅਤੇ ਹਿਮਾਚਲ ਨੂੰ ਕਿਉਂ ਦਿੱਤੇ ਗਏ।
ਅੰਮ੍ਰਿਤਪਾਲ ਸਿੰਘ ਨੇ ਇਸ ਮੌਕੇ ਮੰਗਲਵਾਰ ਆਪਣੇ ਉਪਰ ਆਈਐਸਆਈ ਤੋਂ ਫੰਡਿੰਗ ਦੇ ਦੋਸ਼ਾਂ ਦਾ ਵੀ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੀ ਹਕੂਮਤ ਦਾ ਕੰਮ ਹੀ ਇਹੀ ਹੈ ਕਿ ਜੋ ਵੀ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਹੈ, ਉਸ ਨੂੰ ਪਾਕਿਸਤਾਨੀ ਜਥੇਬੰਦੀ ਆਈਐਸਆਈ ਨਾਲ ਜੋੜ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਤਾਂ ਆਪਣੇ ਹੀ ਹਾਲਾਤ ਬਦਤਰ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal Singh Khalsa, Amritsar news, ISI, Khalistan, SGPC, Sikh News