ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਪੰਚਾਇਤਾਂ ਅਤੇ ਪੇਂਡੂ ਵਿਕਾਸ ਵਿਭਾਗ ਪੰਜਾਬ ਵੱਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਰਸ ਮੇਲੇ ਜੋ ਕਿ 4 ਨਵੰਬਰ ਤੋਂ ਦੁਸਹਿਰਾ ਗਰਾਊਂਡ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਸ਼ੁਰੂ ਹੋ ਰਿਹਾ ਹੈ।ਇਸਦਾ ਉਦਘਾਟਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਕਰਨਗੇ।
ਮੇਲੇ ਦੇ ਨੋਡਲ ਅਫ਼ਸਰ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਦੱਸਿਆ ਕਿ ਮੇਲੇ ਵਿੱਚ ਹੁਣ ਤੱਕ 25 ਰਾਜਾਂ ਤੋਂ 199 ਤੋਂ ਵੱਧ ਕਾਰੀਗਰਾਂ ਵਲੋਂ ਸਟਾਲ ਬੁੱਕ ਕਰਵਾਏ ਜਾ ਚੁਕੇ ਹਨ ਅਤੇ 100 ਦੇ ਕਰੀਬ ਕਾਰੀਗਰ ਹੋਰ ਆਉਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਕਿਰਤ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ਇਸ ਮੇਲੇ ਵਿੱਚ ਆਉਣ ਵਾਲੇ ਕਾਰੀਗਰਾਂ ਜਿਨ੍ਹਾਂ ਦੀਆਂ ਹੱਥ ਕਿਰਤਾਂ ਇਸ ਮੇਲੇ ਵਿੱਚ ਵਿੱਕਣ ਲਈ ਆਈਆਂ ਹਨ, ਉਨ੍ਹਾਂ ਨੂੰ ਸਟਾਲ, ਰਹਿਣ -ਸਹਿਣ, ਖਾਣ-ਪੀਣ ਅਤੇ ਆਉਣ-ਜਾਣ ਦਾ ਖਰਚਾ ਵੀ ਸਰਕਾਰ ਵਲੋਂ ਕੀਤਾ ਜਾਣਾ ਹੈ। ਜਿਸਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨਾਂ ਦੱਸਿਆ ਕਿ ਵੱਡੇ ਪੱਧਰ 'ਤੇ ਕੀਤੇ ਗਏ ਪ੍ਰਬੰਧਾਂ ਵਿੱਚ ਲਗਾਏ ਇਸ ਮੇਲੇ ਲਈ ਬਹੁਤ ਮਾਮੁਲੀ ਫੀਸ ਦਰਸ਼ਕਾਂ ਕੋਲੋਂ ਲਈ ਜਾਵੇਗੀ, ਜਦਕਿ ਵਿਦਿਆਰਥੀਆਂ ਦਾ ਦਾਖਲਾ ਬਿਲਕੁੱਲ ਮੁਫ਼ਤ ਹੋਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।