Home /amritsar /

ਅੰਮ੍ਰਿਤਸਰ ਵਿੱਚ 26 ਜਨਵਰੀ ਨੂੰ ਇਹ ਹੋਵੇਗਾ ਖਾਸ, ਵੋਖੋ ਤਸਵੀਰਾਂ 

ਅੰਮ੍ਰਿਤਸਰ ਵਿੱਚ 26 ਜਨਵਰੀ ਨੂੰ ਇਹ ਹੋਵੇਗਾ ਖਾਸ, ਵੋਖੋ ਤਸਵੀਰਾਂ 

X
26

26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਇਹ ਹੋਵੇਗਾ ਖਾਸ, ਵੋਖੋ ਤਸਵੀਰਾਂ 

74ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਹਰਪਾਲ ਚੀਮਾ,ਵਿੱਤ ਮੰਤਰੀ ਪੰਜਾਬ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ- 74ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਹਰਪਾਲ ਚੀਮਾ,ਵਿੱਤ ਮੰਤਰੀ ਪੰਜਾਬ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਇਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮਿ੍ਤਸਰ ਵਿਖੇ ਹੋਈ। ਜਿਸ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਇਸ ਦੌਰਾਨ ਪ੍ਰੇਡ ਦੀਆਂ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਕਿਹਾ ਕਿ ਗਣਤੰਤਰ ਦਿਵਸ ਨੂੰ ਧੂਮ-ਧਾਮ ਨਾਲ ਮਨਾਇਆ ਜਾਵੇ ਜੋ ਕਿ ਸਮੂਹ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ ਅਤੇ ਨੌਜਵਾਨਾਂ ਨੂੰ ਸੁਨੇਹਾ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।

Published by:Drishti Gupta
First published:

Tags: Amritsar, Punjab, Republic Day, Republic Day 2023