ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਸਿੱਖ ਯੂਥ ਪਾਵਰ ਆਫ ਪੰਜਾਬ ਦੇ ਆਗੂਆਂ ਵੱਲੋਂ ਮਾਤਾ ਸਾਹਿਬ ਕੌਰ ਜੀ 'ਤੇ ਅਧਾਰਿਤ ਇਕ ਕਾਰਟੂਨ ਐਨੀਮੇਟਿਡ ਫਿਲਮ ਦੇ ਰਿਲੀਜ਼ ਹੋਣ ਦੇ ਵਰੋਧ ਸਬੰਧੀ, ਅੰਮ੍ਰਿਤਸਰ ਦੇ ਡੀ ਸੀ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਦਿੱਤਾ ਗਿਆ।
ਗੱਲਬਾਤ ਕਰਦਿਆਂ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਇਹ ਹੋ ਚੁੱਕਾ ਹੈ ਕੇ ਕੁੱਝ ਸ਼ਰਾਰਤੀ ਕਿਸਮ ਲੋਕਾਂ ਵਲੋਂ ਖਾਲਸਾ ਪੰਥ ਦੀਆਂ ਭਾਵਨਾਵਾਂ ਨੂੰ ਠੇਸਪਹੁੰਚਾਉਣ ਦੇ ਲਈ ਕੋਝੀਆਂ ਹਰਕਤਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਅਤੇ ਜਿਸਦੇ ਤਹਿਤ ਪਹਿਲਾਂ ਵੀ ਸਿੱਖ ਗੁਰੂ ਸਾਹਿਬਾਨ ਦੀਆਂ, ਸ਼ਹੀਦਾਂ ਸਿੰਘਾਂ ਦੀਆਂ, ਕਾਰਟੂਨ ਐਨੀਮੇਟਿਡ ਫ਼ਿਲਮਾਂ ਬਣਾ ਕੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾਂਦਾ ਰਿਹਾ ਹੈ।
ਹੁਣ ਫਿਰ ਦੁਬਾਰਾ ਸਿੱਖ ਪੰਥ ਦੇ ਮਾਤਾ ਸਾਹਿਬ ਕੌਰ ਜੀ ਦੇ ਉਤੇ ਅਧਾਰਿਤ ਇਕ ਕਾਰਟੂਨ ਐਨੀਮੇਟਿਡ ਫਿਲਮ ਬਣਾ ਕੇ ਰਿਲੀਜ਼ ਕੀਤੀ ਜਾ ਰਹੀ ਹੈ ,ਜਿਸਦੇ ਵਿਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਜਿੱਥੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ, ਉੱਥੇ ਹੀ ਮਾਤਾ ਜੀ ਦੇ ਜੀਵਨ ਨੂੰ ਬਹੁਤ ਗਲਤ ਢੰਗ ਦੇ ਨਾਲ ਪੇਸ਼ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।