Home /amritsar /

ਖਾਲਸਾ ਕਾਲਜ ਵਿਖੇ ਮਨਾਇਆ ਗਿਆ ਵਿਸ਼ਵ ਫਿਜ਼ੀਓਥੈਰੇਪੀ ਦਿਵਸ

ਖਾਲਸਾ ਕਾਲਜ ਵਿਖੇ ਮਨਾਇਆ ਗਿਆ ਵਿਸ਼ਵ ਫਿਜ਼ੀਓਥੈਰੇਪੀ ਦਿਵਸ

ਖਾਲਸਾ ਕਾਲਜ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ ਗਿਆ

ਖਾਲਸਾ ਕਾਲਜ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਮਨਾਇਆ। ਇਸ ਸਮਾਗਮ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਰੀਬਨ ਕੱਟ ਕੇ ਕੀਤਾ।ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਇਹ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ।

 • Share this:

  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: ਖ਼ਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਮਨਾਇਆ। ਇਸ ਸਮਾਗਮ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਇਹ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਵੀ ਅਜਿਹੇ ਸਮਾਗਮ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਕਰਵਾਈਆਂ ਗਈਆਂ ‘ਫਿਜ਼ੀਓਥੈਰੇਪੀ ਰੰਗੋਲੀ ਮੁਕਾਬਲਾ’, ’ਪੋਸਟਰ ਪੇਸ਼ਕਾਰੀ’, ‘ਮਾਡਲ ਪੇਸ਼ਕਾਰੀ’ ਅਤੇ ‘ਸਕਿੱਟ ਮੁਕਾਬਲਾ’ ਆਦਿ ਵੱਖ-ਵੱਖ ਗਤੀਵਿਧੀਆਂ ’ਚ ਵਿਦਿਆਰਥੀਆਂ ਨੇ ਭਾਗ ਲੈ ਕੇ ਉਕਤ ਦਿਵਸ ਦਾ ਜਸ਼ਨ ਮਨਾਇਆ ਹੈ।

  ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਬੈਚਲਰ ਅਤੇ ਮਾਸਟਰ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸਿਰਜਣਾਤਮਕ ਕਲਾ ਰਾਹੀਂ ਵੱਖ-ਵੱਖ ਮੈਡੀਕਲ ਅਤੇ ਸਿਹਤ ਮੁੱਦਿਆਂ ਨੂੰ ਬਹੁਤ ਹੀ ਬਾਖੂਬੀ ਨਾਲ ਦਰਸਾਇਆ। ਇਸ ਤੋਂ ਇਲਾਵਾ ਬੀ. ਪੀ. ਟੀ. ਫਾਈਨਲ ਈਅਰ ਦੇ ਵਿਦਿਆਰਥੀਆਂ ਨੇ ਫਿਜ਼ੀਓਥੈਰੇਪੀ ਓ. ਪੀ. ਡੀ. ’ਚ ਆਉਣ ਵਾਲੇ ਮਰੀਜ਼ਾਂ, ਹੋਰ ਵਿਭਾਗਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੂੰ ਵੱਖ-ਵੱਖ ਆਰਥੋਪੈਡਿਕ ਹਾਲਤਾਂ ਲਈ ਤੁਰੰਤ ਫਿਜ਼ੀਓਥੈਰੇਪੀ ਸੇਵਾਵਾਂ ਮੁਹੱਈਆਂ ਕੀਤੀਆਂ। ਇਸ ਮੌਕੇ ਫਿਜ਼ੀਓਥੈਰੇਪੀ ਓ. ਪੀ. ਡੀ. ਗੁਪਤਾ ਸਰਜੀਕਲ ਦੁਆਰਾ ਵੱਖ-ਵੱਖ ਆਰਥੋਪੈਡਿਕ ਸਹਾਇਤਾ ਅਤੇ ਪੋਰਟੇਬਲ ਮਸ਼ੀਨਾਂ ਦੀ ਪ੍ਰਦਰਸ਼ਨੀ ਦਾ ਆਯੋਜਨ ਵੀ ਕੀਤਾ ਗਿਆ।

  ਇਸ ਮੌਕੇ ਵਿਭਾਗ ਮੁੱਖੀ ਡਾ. ਮਨੂ ਵਿਸ਼ਿਸ਼ਟ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਫਿਜ਼ੀਓਥੈਰੇਪੀ ਦੇ ਮੌਜੂਦਾ ਹਾਲਾਤ ਅਤੇ ਭਵਿੱਖ ਦੇ ਰੁਝਾਨਾਂ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਵੱਲੋਂ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਅਮਨ ਨਵਨੀਤ ਕੌਰ, ਡਾ. ਮਨਪ੍ਰੀਤ ਕੌਰ, ਡਾ. ਲਵਲੀਨ ਸੈਣੀ, ਡਾ. ਜਿਗਿਆਸਾ ਅਰੋੜਾ, ਡਾ. ਸ਼ੁਭਨੀਤ ਕੌਰ, ਡਾ. ਅਮਨਪ੍ਰੀਤ ਕੌਰ, ਨਵਨੀਤ ਕੌਰ, ਡਾ: ਬਲਜੀਤ ਕੌਰ ਆਦਿ ਫਿਜ਼ੀਓਥੈਰੇਪੀ ਸਟਾਫ਼ ਹਾਜ਼ਰ ਸੀ।

  Published by:Drishti Gupta
  First published:

  Tags: Amritsar, Punjab