Home /amritsar /

Amritsar: ਯੂਥ ਕਲੱਬਾਂ ਨੂੰ ਇਨਾਮ ਲਈ ਅਰਜ਼ੀਆਂ ਦੀ ਮੰਗ, ਜਿੱਤਣ ਵਾਲੇ ਯੂਥ ਕਲੱਬ ਨੂੰ 25000/- ਰੁਪਏ ਨਕਦ ਇਨਾਮ

Amritsar: ਯੂਥ ਕਲੱਬਾਂ ਨੂੰ ਇਨਾਮ ਲਈ ਅਰਜ਼ੀਆਂ ਦੀ ਮੰਗ, ਜਿੱਤਣ ਵਾਲੇ ਯੂਥ ਕਲੱਬ ਨੂੰ 25000/- ਰੁਪਏ ਨਕਦ ਇਨਾਮ

ਯੂਥ ਕਲੱਬਾਂ ਨੂੰ ਇਨਾਮ ਲਈ ਅਰਜ਼ੀਆਂ ਦੀ ਮੰਗ

ਯੂਥ ਕਲੱਬਾਂ ਨੂੰ ਇਨਾਮ ਲਈ ਅਰਜ਼ੀਆਂ ਦੀ ਮੰਗ

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਅੰੰਮ੍ਰਿਤਸਰ ਵੱਲੋਂ ਸਾਲ 2022-23 ਲਈ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਤੋਂ ਆਉਟਸਟੈਂਡਿੰਗ ਯੂਥ ਕਲੱਬ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ,

ਅੰਮ੍ਰਿਤਸਰ: ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਸਾਲ 2022-23 ਲਈ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਤੋਂ ਆਉਟਸਟੈਂਡਿੰਗ ਯੂਥ ਕਲੱਬ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਯੂਥ ਅਫਸਰ ਅਕਾਂਕਸ਼ਾ ਮਹਾਵਰੀਆ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਹਰ ਸਾਲ ਸਮਾਜ ਸੇਵਾ ਵਿੱਚ ਵੱਧ ਚੜ ਕੇ ਹਿੱਸਾ ਪਾਉਣ ਵਾਲੇ ਯੂਥ ਕਲੱਬ ਨੂੰ ਇਨਾਮ ਦਿੱਤਾ ਜਾਂਦਾ ਹੈ।

ਯੂਥ ਕਲੱਬ ਰਾਸ਼ਟਰ ਨਿਰਮਾਣ ਅਤੇ ਹੋਰ ਸਮਾਜਿਕ ਭਲਾਈ ਅਤੇ ਵਿਕਾਸ ਗਤੀਵਿਧੀਆਂ ਜਿਵੇਂ ਕਿ ਡਿਜੀਟਲ/ਵਿੱਤੀ ਸਾਖਰਤਾ, ਹੁਨਰ ਵਿਕਾਸ ਸਿਖਲਾਈ, ਸਿਹਤ ਜਾਗਰੂਕਤਾ, ਵਾਤਾਵਰਣ ਦੀ ਸੰਭਾਲ, ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ, ਖੇਡਾਂ, ਆਦਿ ਦੀ ਸਿਰਜਣਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਸਕੀਮ ਤਹਿਤ ਵੱਧ ਤੋਂ ਵੱਧ ਯੂਥ ਕਲੱਬਾਂ ਨੂੰ ਸਮਾਜ ਭਲਾਈ ਅਤੇ ਰਾਸ਼ਟਰ ਨਿਰਮਾਣ ਦੀਆਂ ਗਤੀਵਿਧੀਆਂ ਲਈ ਅੱਗੇ ਆਉਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਇਨਾਮ ਲਈ ਯੂਥ ਕਲੱਬ ਵੱਲੋਂ ਇੱਕ ਫਾਰਮ ਜ਼ਿਲ੍ਹਾ ਦਫਤਰ ਤੋਂ ਲੈ ਕੇ ਭਰ ਕੇ ਉਸ ਦੇ ਨਾਲ ਕਲੱਬ ਵੱਲੋਂ 1 ਅਪ੍ਰੈਲ 2021 ਤੋਂ 31 ਮਾਰਚ 2022 ਤੱਕ ਕੀਤੀਆਂ ਸਾਰੀਆਂ ਗਤੀਵਿਧੀਆਂ ਦਾ ਵੇਰਵਾ ਫੋਟੋਆਂ ਸਮੇਤ ਜਮਾ ਕਰਵਾਉਣਾ ਪਵੇਗਾ।

ਫਾਈਲ ਜਮਾ ਕਰਵਾਉਣ ਦੀ ਆਖਰੀ ਮਿਤੀ 10 ਦਸੰਬਰ 2022 ਹੋਵੇਗੀ। ਇਨਾਮ ਲਈ ਅਪਲਾਈ ਕਰਨ ਲਈ ਯੂਥ ਕਲੱਬ ਨਹਿਰੂ ਯੁਵਾ ਕੇਂਦਰ ਅੰੰਮ੍ਰਿਤਸਰ ਨਾਲ ਸੰਬੰਧਿਤ ਹੋਣਾ ਚਾਹੀਦਾ ਹੈ ਅਤੇ ਸੋਸਾਇਟੀ ਰੇਜਿਸਟ੍ਰੇਸ਼ਨ ਐਕਟ 1860 ਨਾਲ ਰੇਜਿਸਟਰਡ ਹੋਣਾ ਜ਼ਰੂਰੀ ਹੈ। ਕਲੱਬ ਦੀ ਆਡਿਟ ਰਿਪੋਰਟ ਹੋਣੀ ਲਾਜ਼ਮੀ ਹੈ। ਪਿਛਲੇ 2 ਸਾਲ ਦੌਰਾਨ ਇਨਾਮ ਜਿੱਤਣ ਵਾਲੇ ਕਲੱਬ ਇਸ ਵਿਚ ਭਾਗ ਨਹੀਂ ਲੈ ਸਕਦੇ। ਇਸ ਸਕੀਮ ਤਹਿਤ ਤਿੰਨ ਪੱਧਰ 'ਤੇ ਇਨਾਮ ਦਿਤੇ ਜਾਂਦੇ ਹਨ। ਜ਼ਿਲ੍ਹਾ ਪੱਧਰ 'ਤੇ ਪਹਿਲਾ ਇਨਾਮ ਜਿੱਤਣ ਵਾਲੇ ਯੂਥ ਕਲੱਬ ਨੂੰ 25000/- ਰੁਪਏ ਨਕਦ ਇਨਾਮ ਦਿੱਤਾ ਜਾਂਦਾ ਹੈ।

ਜ਼ਿਲ੍ਹੇ ਪੱਧਰ 'ਤੇ ਪਹਿਲਾ ਇਨਾਮ ਜਿੱਤਣ ਵਾਲੇ ਯੂਥ ਕਲੱਬ ਦੀ ਫਾਈਲ ਰਾਜ ਪੱਧਰ ਲਈ ਭੇਜੀ ਜਾਵੇਗੀ ਜਿੱਥੇ ਪਹਿਲਾ, ਦੂਜਾ ਅਤੇ ਤੀਜਾ ਇਨਾਮ ਜਿੱਤਣ ਵਾਲੇ ਯੂਥ ਕਲੱਬ ਨੂੰ ਕ੍ਰਮਵਾਰ 75000, 50000, 25000 ਦਾ ਨਕਦ ਇਨਾਮ ਦਿੱਤਾ ਜਾਵੇਗਾ। ਰਾਜ ਪੱਧਰ 'ਤੇ ਪਹਿਲਾ ਇਨਾਮ ਜਿੱਤਣ ਵਾਲੇ ਯੂਥ ਕਲੱਬ ਦੀ ਫਾਈਲ ਰਾਸ਼ਟਰੀ ਪੱਧਰ ਲਈ ਭੇਜੀ ਜਾਵੇਗੀ ਅਤੇ ਰਾਸ਼ਟਰੀ ਪੱਧਰ 'ਤੇ ਪਹਿਲਾ, ਦੂਜਾ ਅਤੇ ਤੀਜਾ ਇਨਾਮ ਜਿੱਤਣ ਵਾਲੇ ਯੂਥ ਕਲੱਬ ਨੂੰ ਕ੍ਰਮਵਾਰ 300000, 100000, 50000 ਦਾ ਨਕਦ ਇਨਾਮ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਵਧੇਰੇ ਵੇਰਵਿਆਂ ਲਈ ਤੁਸੀਂ ਦਫ਼ਤਰੀ ਸਮੇਂ ਦੌਰਾਨ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦਫ਼ਤਰ, ਪੁਰਾਣਾ ਕਰਮਸਿੰਘ ਕੀ ਵਾਰਡ, ਨੇੜੇ ਸਿਵਲ ਲਾਈਨ ਪੁਲਿਸ ਸਟੇਸ਼ਨ, ਅੰਮ੍ਰਿਤਸਰ ਨਾਲ ਸੰਪਰਕ ਕਰ ਸਕਦੇ ਹੋ।

Published by:Tanya Chaudhary
First published:

Tags: AAP Punjab, Amritsar, Punjab