ਬਰਨਾਲਾ: ਜ਼ਿਲ੍ਹਾ ਯੋਜਨਾ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਗੁਰਦੀਪ ਸਿੰਘ ਬਾਠ ਦੀ ਤਾਜਪੋਸ਼ੀ ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਚੇਤਨ ਸਿੰਘ ਜੌੜਾਮਾਜਰਾ ਮੌਜੂਦ ਰਹੇ।
ਇਸ ਤੋਂ ਇਲਾਵਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਇਹ ਦਫ਼ਤਰ ਲੋਕਾਂ ਲਈ 24 ਘੰਟੇ ਖੁੱਲ੍ਹਾ ਰਹੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।