ਅਸ਼ੀਸ਼ ਸ਼ਰਮਾ
ਬਰਨਾਲਾ : ਵਿੱਚ ਅਮਨ-ਕਾਨੂੰਨ ਨੂੰ ਲੈ ਕੇ ਪੰਜਾਬ ਪੁਲਿਸ ਅਲਰਟ ਹੈ। ਇੱਕ ਕੇਂਦਰੀ ਅਤੇ ਦੋ ਪੰਜਾਬ ਪੁਲਿਸ ਦੀਆਂ ਕੰਪਨੀਆਂ ਬਰਨਾਲਾ ਵਿੱਚ ਤਾਇਨਾਤ ਕਰ ਦਿੱਤੀਆਂ ਹਨ। ਪੁਲਿਸ ਨੇ ਐਸਐਸਪੀ ਦੀ ਅਗਵਾਈ ਵਿੱਚ ਬਰਨਾਲਾ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ। ਇਸ ਮੌਕੇ ਗੱਲਬਾਤ ਕਰਦਿਆਂ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਪੂਰੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਹੈ, ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਹਰ ਗਤੀਵਿਧੀ ’ਤੇ ਪੁਲਿਸ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਸੰਦੇਸ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦਾ ਹੈ ਤਾਂ ਉਸ ਨੂੰ ਬਿਨਾਂ ਤਸਦੀਕ ਕੀਤੇ ਸਾਂਝਾ ਨਾ ਕੀਤਾ ਜਾਵੇ। ਦੱਸ ਦੇਈਏ ਕੇ ਬਰਨਾਲਾ ਦੀ ਸਮੁੱਚੀ ਪੁਲਿਸ ਅਫ਼ਸਰਸ਼ਾਹੀ ਅਤੇ ਥਾਣਿਆਂ ਦੇ ਐਸਐਚਓ ਫੀਲਡ ਵਿੱਚ ਹਨ, ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ। ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਜਦੋਂ ਵੀ ਕੋਈ ਵਿਅਕਤੀ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal Amritpal, Barnala, Punjab Police