ਅਸੀਸ ਸ਼ਰਮਾ
ਬਰਨਾਲਾ : ਦੇਸ਼ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਪੰਜਾਬ ਦੇ ਜਵਾਨ ਸਰਹੱਦ ’ਤੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਕੁਰਬਾਨੀ ਦੇਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਪਰ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਇਨ੍ਹਾਂ ਬਹਾਦਰ ਫ਼ੌਜੀਆਂ ਦੇ ਰਿਸ਼ਤੇਦਾਰ ਸਰਕਾਰ ਵੱਲੋਂ ਲੋੜੀਂਦੀਆਂ ਸਹੂਲਤਾਂ ਨਾ ਦੇਣ ਕਾਰਨ ਗੁੱਸੇ ਵਿੱਚ ਹਨ।
ਅਜਿਹਾ ਹੀ ਇੱਕ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਵਿੱਚ ਸਾਹਮਣੇ ਆਇਆ ਹੈ, ਜਿੱਥੇ ਇੱਕ ਸ਼ਹੀਦ ਫ਼ੌਜੀ ਦੇ ਰਿਸ਼ਤੇਦਾਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜੋ ਕੇ ਸਰਕਾਰ ਦੀ ਕਾਰਗੁਜਾਰੀ ਤੋਂ ਨਾਖੁਸ਼ ਹਨ।
ਦਰਅਸਲ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਵਿੱਚ ਇੱਕ ਅਜਿਹਾ ਪਰਿਵਾਰ ਵੀ ਹੈ, ਜਿਸ ਦੀ ਸਾਰ ਲੈਣ ਲਈ ਕਿਸੇ ਸਰਕਾਰ ਨੇ ਧਿਆਨ ਨਹੀਂ ਦਿੱਤਾ। ਪਿੰਡ ਦੀ ਸੰਤੋਸ਼ ਰਾਣੀ ਦਾ ਪਤੀ ਵਿਆਹ ਦੇ 10 ਮਹੀਨੇ ਬਾਅਦ ਹੀ 1965 ਦੀ ਜੰਗ ਵਿੱਚ ਸ਼ਹੀਦ ਹੋ ਗਿਆ ਸੀ।
ਆਪਣੇ ਪਤੀ ਦੀ ਸ਼ਹਾਦਤ ਤੋਂ ਬਾਅਦ ਵੀ ਇਹ ਬਜ਼ੁਰਗ ਸੰਤੋਸ਼ ਕੁਮਾਰੀ ਪੈਨਸ਼ਨ 'ਤੇ ਗੁਜ਼ਾਰਾ ਕਰ ਰਹੀ ਹੈ। ਸੰਤੋਸ਼ ਕੁਮਾਰੀ ਨੇ ਦੱਸਿਆ ਕਿ ਉਹ ਇੱਕ ਕਮਰੇ ਦੇ ਮਕਾਨ ਵਿੱਚ ਰਹਿ ਕੇ ਆਪਣਾ ਗੁਜ਼ਾਰਾ ਚਲਾ ਰਹੀ ਹੈ। ਸਰਕਾਰ ਵੱਲੋਂ ਸਿਰਫ਼ ਥੋੜੀ ਜਿਹੀ ਪੈਨਸ਼ਨ ਹੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹੋਰ ਫ਼ੌਜੀ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਵੱਲੋਂ ਜ਼ਮੀਨਾਂ ਅਤੇ ਵੱਡੀਆਂ ਰਕਮਾਂ ਦਿੱਤੀਆਂ ਗਈਆਂ ਹਨ ਪਰ ਉਨ੍ਹਾਂ ਨੂੰ ਸਰਕਾਰ ਵੱਲੋਂ ਪੈਨਸ਼ਨ ਤੋਂ ਇਲਾਵਾ ਕੁਝ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਸਬੰਧਤ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਭਰੋਸੇ ਤੋਂ ਇਲਾਵਾ ਕੁਝ ਨਹੀਂ ਮਿਲਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।