ਅਸ਼ੀਸ਼ ਸ਼ਰਮਾ:
ਬਰਨਾਲਾ ਦੇ ਪਿੰਡ ਰਾਏਸਰ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਬਿਮਾਰੀ ਕਾਰਨ ਮੌਤ ਹੋ ਗਈ। ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ। ਮ੍ਰਿਤਕ ਗੁਰਪ੍ਰੀਤ ਸਿੰਘ ਦੇ ਰਿਸ਼ਤੇਦਾਰ ਉਸਦੀ ਦੇਹ ਨੂੰ ਬਾਹਰੋਂ ਪਿੰਡ ਮੰਗਵਾਉਣ ਦੇ ਯਤਨ ਕਰ ਰਹੇ ਹਨ। ਗੁਰਪ੍ਰੀਤ ਦੀ ਮਾਂ ਨੂੰ ਅਜੇ ਉਸ ਦੇ ਪੂਰੇ ਹੋ ਜਾਣ ਦੀ ਖ਼ਬਰ ਨਹੀਂ ਹੈ। ਸਥਾਨਕ ਵਿਧਾਇਕ ਨਾਲ ਸੰਪਰਕ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਮਦਦ ਨਹੀਂ ਮਿਲ ਰਹੀ।
ਰਿਸ਼ਤੇਦਾਰਾਂ ਮੁਤਾਬਿਕ ਗੁਰਪ੍ਰੀਤ ਅਤੇ ਉਸਦੀ ਪਤਨੀ ਕੈਨੇਡਾ 'ਚ ਵੱਖ-ਵੱਖ ਰਹਿ ਰਹੇ ਸਨ ਅਤੇ ਕਨੂੰਨੀ ਤੌਰ 'ਤੇ ਗੁਰਪ੍ਰੀਤ ਦੀ ਲਾਸ਼ ਭਾਰਤ ਲਿਆਉਣ ਲਈ, ਉਸ ਦੀ ਪਤਨੀ ਦੀ ਸਹਿਮਤੀ ਜ਼ਰੂਰੀ ਹੈ। ਪਰ ਮ੍ਰਿਤਕ ਦੀ ਪਤਨੀ ਦੇ ਰਿਸ਼ਤੇਦਾਰ ਕੋਈ ਮਦਦ ਨਹੀਂ ਕਰ ਰਹੇ। ਪਰਿਵਾਰ ਦੋਹਰਾ ਦਰਦ ਝੱਲਣ ਲਈ ਮਜ਼ਬੂਰ ਹੈ।
ਪਰਿਵਾਰ ਅਤੇ ਪਿੰਡ ਵਾਸੀਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਨੂੰ ਗੁਰਪ੍ਰੀਤ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਦੀ ਅਪੀਲ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Barnala, Canada, Youth dies