ਸੂਰਜ ਭਾਨ
ਬਠਿੰਡਾ : ਪੰਜਾਬ ਦੀ ਕਾਨੂੰਨ ਵਿਵਸਥਾ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ, ਦਰਅਸਲ ਹੁਣ ਬਠਿੰਡਾ ਵਿਖੇ ਕਤਲ ਦੀ ਇੱਕ ਵਾਰਦਾਤ ਸਾਹਮਣੇ ਆਈ ਹੈ । ਸ਼ੁੱਕਰਵਾਰ ਨੂੰ ਬਠਿੰਡਾ ਦੇ ਬੱਸ ਅੱਡੇ ਉੱਤੇ ਮੋਟਰਸਾਈਕਲ ਸਵਾਰ ਨੌਜਵਾਨ ਵੱਲੋਂ ਇੱਕ ਕੁੜੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਇਹ ਵਾਰਦਾਤ ਬੱਸ ਸਟੈਂਡ ਉੱਤੇ ਲੱਗੇ ਪੁਲਿਸ ਦੇ ਬੂਥ ਤੋਂ ਸਿਰਫ 5 ਮੀਟਰ ਦੀ ਦੂਰੀ ’ਤੇ ਵਾਪਰੀ ਹੈ। ਇਸ ਵਾਰਦਾਤ ਨੂੰ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ।ਮਿਲੀ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਕੁੜੀ ਪਿੰਡ ਕੋਟਸ਼ਮੀਰ ਦੀ ਰਹਿਣ ਵਾਲੀ ਹੈ। ਫਿਲਹਾਲ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਿਸ ਥਾਂ ਉੱਤੇ ਇਹ ਵਾਰਦਾਤ ਹੋਈ ਹੈ ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਕੁੜੀ ਦੋ ਨੌਜਵਾਨਾਂ ਨਾਲ ਗੱਲਾਂ ਕਰ ਰਹੀ ਸੀ ਤਾਂ ਇਸ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਆਇਆ ਜਿਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ ਉਸ ਨੇ ਕੁੜੀ ਨਾਲ ਬਹਿਸਬਾਜ਼ੀ ਕੀਤੀ। ਇਸ ਦੌਰਾਨ ਕੁੜੀ ਨੇ ਨੌਜਵਾਨ ਨੂੰ ਦੋ ਥੱਪੜ ਵੀ ਮਾਰੇ । ਜਿਸ ਤੋਂ ਬਾਅਦ ਨੌਜਵਾਨ ਨੇ ਕੁੜੀ ਦੀ ਛਾਤੀ ਵਿੱਚ ਇੱਕ ਤੋਂ ਬਾਅਦ ਇੱਕ ਤਿੰਨ ਫਾਇਰ ਕੀਤੇ। ਲਹੂ ਲੁਹਾਨ ਹੋ ਕੇ ਕੁੜੀ ਜ਼ਮੀਨ ਦੇ ਉੱਪਰ ਡਿੱਗ ਗਈ । ਜ਼ਖਮੀ ਹਾਲਤ ਵਿੱਚ ਉਸ ਕੁੜੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਕੁੜੀ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਸਾਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ ।
ਤੁਹਾਨੂੰ ਦਸ ਦਈਏ ਕਿ ਜਿਸ ਨੌਜਵਾਨ ਨੇ ਕੁੜੀ ਉੱਪਰ ਹਮਲਾ ਕੀਤਾ ਉਹ ਨੌਜਵਾਨ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਦਿਨ ਦਿਹਾੜੇ ਵਾਪਰੀ ਇਸ ਵਾਰਦਾਤ ਨੇ ਪੰਜਾਾਬ ਦੀ ਕਾਨੂੰਨ ਵਿਵਸਥਾ ਉੱਤੇ ਸਵਾਲ ਖੜੇ ਕੀਤੇ ਹਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।