ਸੂਰਜ ਭਾਨ
ਬਠਿੰਡਾ 'ਚ ਆਪਣਾ ਕੰਮ ਛੱਡ ਕੇ ਸਰਕਾਰੀ ਹਸਪਤਾਲ ਦੇ ਡਾਕਟਰ ਧਰਨੇ 'ਤੇ ਬੈਠ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿਵਲ ਸਰਜਨ ਦਫ਼ਤਰ ਵੱਲੋਂ ਉਨ੍ਹਾਂ ਦੀ ਡਿਊਟੀ ਵਿਜੀਲੈਂਸ ਟੀਮ ਨਾਲ ਗਾਈ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਲ ਪੇਸ਼ ਆਉਂਦੀ ਹੈ।
ਦੂਜੇ ਪਾਸੇ ਹਸਪਤਾਲ 'ਚ ਡਾਕਟਰ ਨਾ ਹੋਣ ਕਰਕੇ, ਮਰੀਜ਼ ਵੀ ਪਰੇਸ਼ਾਨ ਹੁੰਦੇ ਹਨ। ਇਸਦੇ ਚੱਲਦਿਆਂ ਸਾਰੇ ਡਾਕਟਰਾਂ ਨੇ ਓਪੀਡੀ ਬੰਦ ਕਰਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਸਿਵਲ ਸਰਜਨ ਦੇ ਭਰੋਸੇ ਤੋਂ ਬਾਅਦ ਡਾਕਟਰਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda news, Doctor, Protest