ਸੂਰਜ ਭਾਨ
ਬਠਿੰਡਾ : ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਜਿਸ ਕਾਰਨ ਬਠਿੰਡਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਠਿੰਡਾ 'ਚ ਕਿਸੇ ਵੀ ਤਰ੍ਹਾਂ ਦਾ ਮਾਹੌਲ ਖਰਾਬ ਨਾ ਹੋਵੇ, ਜਿਸ ਨੂੰ ਦੇਖਦੇ ਹੋਏ ਬਠਿੰਡਾ ਪੁਲਿਸ ਨੇ ਫਲੈਗ ਮਾਰਚ ਕੱਢਿਆ। ਇਸ ਫਲੈਗ ਮਾਰਚ 'ਚ ਬੀ.ਐੱਸ.ਐੱਫ ਦੇ ਜਵਾਨਾਂ ਦੇ ਨਾਲ-ਨਾਲ ਵੱਡੀ ਗਿਣਤੀ 'ਚ ਪੰਜਾਬ ਪੁਲਿਸ ਦੇ ਜਵਾਨ ਵੀ ਨਜ਼ਰ ਆ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਠਿੰਡਾ ਪੁਲਿਸ ਦੇ ਐਸ.ਐਸ.ਪੀ ਗੁਲਨੀਤ ਖੁਰਾਣਾ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਿਸ ਦੇ ਮੱਦੇਨਜ਼ਰ ਉਹ ਬੀ.ਐਸ.ਐਫ ਦੇ ਜਵਾਨਾਂ ਦੇ ਨਾਲ ਪੂਰੇ ਬਜ਼ਾਰ ਵਿੱਚ ਪੈਦਲ ਫਲੈਗ ਮਾਰਚ ਕੱਢ ਰਹੇ ਹਨ। ਐਸਐਸਪੀ ਨੇ ਦੱਸਿਆ ਕਿ ਉਨ੍ਹਾਂ ਨੇ ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਹੁਣ ਤੱਕ ਪੂਰੇ ਬਠਿੰਡਾ ਜ਼ਿਲ੍ਹੇ ਵਿੱਚ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Bathinda news, Punjab Police