ਠੰਡ ਦਾ ਮੌਸਮ ਹੈ ਅਤੇ ਇਸ ਦੋਰਾਨ ਧੁੰਦ ਪੈ ਰਹੀ ਹੈ ਜਿਸ ਕਾਰਨ ਵਿਜੀਵਿਲਟੀ ਬੇਹੱਦ ਘੱਟ ਹੋ ਗਈ ਹੈ । ਜਸ ਦੇ ਕਾਰਨ ਸੜਕਾਂ ’ਤੇ ਕਈ ਹਾਦਸੇ ਵਾਪਰ ਰਹੇ ਹਨ ਅਜਿਹਾ ਹੀ ਹਾਦਸਾ ਬਠਿੰਡਾ ਵਿਖੇ ਵੀ ਵਾਪਰਿਆ ਹੈ। ਜਿਥੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਬੁਲੇਟ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦਕਿ 1 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।
ਜ਼ਖ਼ਮੀਆਂ ਨੂੰ ਸਹਾਰਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਵੱਲੋਂ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਜ਼ ਚੱਲ ਰਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਸ਼ੁੱਕਰਵਾਰ ਦੀ ਰਾਤ ਨੂੰ ਪਰਸਰਾਮ ਨਗਰ ਓਵਰਬ੍ਰਿਜ ’ਤੇ ਕਾਰ ਅਤੇ ਬੁਲੇਟ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ । ਇਸ ਹਾਦਸੇ ਦੇ ਦੌਰਾਨ ਕਾਰ ਅਤੇ ਬਾਈਕ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ ਜਦਕਿ ਮੋਟਰਸਾਈਕਲ ’ਤੇ ਸਵਾਰ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ।
ਇਸ ਸੜਕ ਹਾਦਸੇ ਦੀ ਸੂਚਨਾ ਮਿਲਣ ’ਤੇ ਸੰਸਥਾ ਵਰਕਰ ਸੰਦੀਪ ਗਿੱਲ ਅਤੇ ਹਰਸ਼ਿਤ ਚਾਵਲਾ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਬਲਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜ਼ਖ਼ਮੀ ਦੀ ਪਛਾਣ ਰਿੰਕੂ ਕੁਮਾਰ ਪੁੱਤਰ ਬੁੱਧਰਾਮ ਵਾਸੀ ਬਲਰਾਜ ਨਗਰ ਵਜੋਂ ਹੋਈ। ਸੂਤਰਾਂ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਕੱਪੜੇ ਦੀ ਦੁਕਾਨ ’ਤੇ ਕੰਮ ਕਰਦੇ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda, Biker, Car, Death, Road accident