ਪੰਜਾਬ ਦੀਆਂ ਜੇਲਾਂ ਅਕਸ ਹੀ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਕਦੇ ਜੇਲ੍ਹਾਂ ਦੇ ਵਿੱਚ ਮੋਬਾਇਲ ਬਰਾਮਦ ਹੁੰਦੇ ਹਨ ਅਤੇ ਕਦੇ ਨਸ਼ੀਲੀਆਂ ਵਸਤੂਆਂ ਬਰਾਮਦ ਹੁੰਦੀਆਂ ਹਨ । ਹੁਣ ਇੱਕ ਵਾਰ ਫਿਰ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰਖੀਆਂ ਦੇ ਵਿੱਚ ਆ ਗਈ ਹੈ । ਇੱਕ ਵਾਰ ਫਿਰ ਤੋਂ ਬਠਿੰਡਾ ਜੇਲ੍ਹ ਸਵਾਲਾਂ ਦੇ ਘੇਰੇ ਦੇ ਵਿੱਚ ਆ ਗਈ ਹੈ।ਦਰਅਸਲ ਹੁਣ ਬਠਿੰਡਾ ਦੀ ਕੇਂਦਰੀ ਜੇਲ੍ਹ ਦੇ ਵਿੱਚ ਦੋ ਗੁੱਟਾਂ ਵਿਚਾਲੇ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝੜਪ ਤੋਂ ਬਾਅਦ ਪੁਲਿਸ ਦੇ ਵੱਲੋਂ 13 ਹਵਾਲਾਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਝੜਪ ਸਬੰਧੀ ਮਿਲੀ ਜਾਣਕਾਰੀ ਦੇ ਮੁਤਾਬਿਕ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਜਸਪਾਲ ਸਿੰਘ ਦੇ ਬਿਆਨ ਦੇ ਮੁਤਾਬਕ ਥਾਣਾ ਕੈਂਟ ਦੇ ਵਿੱਚ ਇਨ੍ਹਾਂ 13 ਹਵਾਲਾਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੇ ਵੱਲੋਂ ਡੁੰਘਾਈ ਦੇ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਵੱਡੇ ਜ਼ਿ ਲ੍ਹਿਆਂ ਦੀਆਂ ਜੇਲ੍ਹਾਂ ਅਕਸਰ ਹੀ ਸੁਰਖੀਆਂ ਦੇ ਵਿੱਚ ਬਣੀਆਂ ਹੀ ਰਹਿੰਦੀਆਂ ਹਨ। ਇਨ੍ਹਾਂ ਜੇਲ੍ਹਾਂ ਦੇ ਵਿੱਚੋਂ ਮੋਬਾਈਲ ਮਿਲਣਾ, ਵੀਡੀਓ ਵਾਇਰਲ ਹੋਣਾ ਅਤੇ ਨਸ਼ਾ ਬਰਾਮਦ ਹੋਣ ਦੇ ਮਾਮਲਾ ਸਾਹਮਣੇ ਆਉਂਦੇ ਹੀ ਰਹਿੰਦੇ ਹਨ। ਜਿਸ ਕਾਰਨ ਇਸ ਤਰ੍ਹਾਂ ਦੇ ਮਾਮਲੇ ਪੁਲਿਸ ਸੁਰੱਖਿਆ ਦੀ ਉੱਤੇ ਵੀ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda jail, Bathinda news, Prisoners, Punjab