ਪਰਦੀਪ ਕੁਮਾਰ
ਫਾਜ਼ਿਲਕਾ ਤੋਂ ਵੱਡੀ ਖਬਰ ਆ ਰਹੀ ਹੈ ਕਿ ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਵਿਭਾਗ ਦੀ ਨੇ ਵੱਡੀ ਕਾਰਵਾਈ ਕਰਦੇ ਹੋਏ10 ਹਜ਼ਾਰ ਦੀ ਰਿਸ਼ਵਤ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਵਿਜੀਲੈਂਸ ਵਿਭਾਗ ਨੇ ਵਕਫ ਬੋਰਡ ਦੇ ਕਰਮਚਾਰੀ ਨੂੰ 10000 ਹਜ਼ਾਰ ਰੁਪਏ ਦੀ ਨਕਦੀ ਸਮੇਤ ਰੰਗੇ ਹੱਥੀਂ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ।
ਪਤਾ ਲੱਗਾ ਹੈ ਕਿ ਕਿਸੇ ਨਾਗਰਿਕ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਵਿਭਾਗ ਦੇ ਡੀ.ਐੱਸ.ਪੀ ਰਾਜ ਕੁਮਾਰ ਨੇ ਟੀਮ ਸਮੇਤ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਕਿ ਅਧਿਕਾਰੀਆਂ ਨੇ 60000 ਦੀ ਰਿਸ਼ਵਤ ਮੰਗੀ ਸੀ। ਅਸਲ ਵਿੱਚ ਵਕਫ ਬੋਰੜ ਦੀ ਜ਼ਮੀਨ ਨਾਮ ਕਰਵਾਉਣ ਦੇ ਮਾਮਲੇ ਵਿੱਚ ਰਿਸ਼ਵਤ ਮੰਗੀ ਗਈ ਸੀ।
ਵਿਜੀਲੈਂਸ ਅਧਿਕਾਰੀਆਂ ਅਨੁਸਾਰ ਦੋਸ਼ੀ ਨੂੰ ਸਰਕਾਰੀ ਗਵਾਹਾਂ ਦੀ ਹਾਜਰੀ 'ਚ ਫੜਿਆ ਗਿਆ। ਦੱਸ ਦੇਈਏ ਕਿ 5000 ਹਜ਼ਾਰ ਦੀ ਪਹਿਲੀ ਕਿਸ਼ਤ ਦੋਸ਼ੀ ਨੂੰ ਦੇ ਦਿੱਤੀ ਗਈ ਸੀ, ਅੱਜ 15 ਹਜ਼ਾਰ ਰੁਪਏ ਅਦਾ ਕੀਤੇ ਜਾਣੇ ਸਨ।
ਵਕਫ ਬੋਰੜ ਦੀ ਜ਼ਮੀਨ ਨਾਮ ਕਰਵਾਉਣ ਦੇ ਮਾਮਲੇ ਵਿੱਚ ਰਿਸ਼ਵਤ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।