ਬਠਿੰਡਾ: ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਅਮਰਜੀਤ ਮਹਿਤਾ ਦਾ ਅੱਜ ਬਠਿੰਡਾ ਪਹੁੰਚਣ ਅਤੇ ਕ੍ਰਿਕਟ ਪ੍ਰੇਮੀਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਗੱਡੀਆਂ ਦੇ ਕਾਫਲੇ ਅਤੇ ਫੁੱਲਾਂ ਦੇ ਹਾਰ ਸਵਾਗਤ ਕਰਦੇ ਹੋਏ ਘਰ ਪਹੁੰਚਾਇਆ ਗਿਆ। ਕ੍ਰਿਕਟ ਪ੍ਰੇਮੀਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਕੀਤੇ ਗਰਮਜੋਸ਼ੀ ਨਾਲ ਸਵਾਗਤ ਤੋਂ ਗਦਗਦ ਹੋਏ ਅਮਰਜੀਤ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਬਠਿੰਡਾ ਨਵਾਂਸ਼ਹਿਰ ਦਾ ਪਿਆਰ ਅਤੇ ਸਤਕਾਰ ਹੈ ਜਿਸ ਨਾਲ ਪੂਰੀ ਦੁਨੀਆਂ ਵਿੱਚ ਬਠਿੰਡਾ ਦਾ ਨਾਮ ਕ੍ਰਿਕਟ ਨਕਸ਼ੇ 'ਤੇ ਆਇਆ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ ਅਤੇ ਰਹੇਗੀ ਕ੍ਰਿਕਟ ਸਟੇਡੀਅਮ ਬਣਾਇਆ ਜਾਵੇ ਤਾਂ ਜੋ ਕ੍ਰਿਕਟ ਪ੍ਰੇਮੀਆਂ ਨੂੰ ਕਿਸੇ ਤਰ੍ਹਾਂ ਦੀ ਹੋਰ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਵੀ ਮਾਣ ਵਾਲੀ ਗੱਲ ਹੈ ਕਿ ਆਈਪੀਐਲ ਦੇ ਮੈਚ ਵੀ ਉਨ੍ਹਾਂ ਦੇ ਪ੍ਰਧਾਨ ਤਹਿਤ ਹੋਣਗੇ ਅਤੇ ਵਰਡ ਕੱਪ ਲਈ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।
ਉਨ੍ਹਾਂ ਕ੍ਰਿਕਟ ਪ੍ਰੇਮੀਆਂ ਅਤੇ ਪੰਜਾਬ ਵਾਸੀਆਂ ਨੂੰ ਵਿਸ਼ਵਾਸ਼ ਦੁਆਇਆ ਕਿ ਕ੍ਰਿਕਟ ਦੇ ਉਤਸ਼ਾਹ ਨੂੰ ਹੋਰ ਮਜਬੂਤ ਕਰਨ ਲਈ ਯਤਨ ਹੋਣਗੇ ਤੇ ਮੈਚ ਦੇਖਣ ਆਉਣ ਵਾਲਿਆਂ ਲਈ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬਠਿੰਡਾ ਸ਼ਹਿਰ ਦੇ ਸਾਰੇ ਚੌਂਕ ਵਿੱਚ ਸ਼ਹਿਰ ਵਾਸੀਆਂ ਵੱਲੋਂ ਅਮਰਜੀਤ ਮਹਿਤਾ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਹਾਰ ਪਹਿਨਾਏ ਗਏ।
ਜ਼ਿਕਰਯੋਗ ਹੈ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਨਿਜੁਕਤੀ ਵਿਚ ਅਮਰਜੀਤ ਦਾ ਪ੍ਰਧਾਨ ਬਣਨਾ ਮਾਲਵਾ ਇਲਾਕੇ ਲਈ ਵੱਡੀ ਗੱਲ ਹੈ। ਅਮਰਜੀਤ ਮਹਿਤਾ ਦੀ ਨਿਜੁਕਤੀ ਵੱਧ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਦਾ ਅਹਿਮ ਯੋਗਦਾਨ ਹੈ ਕਿਉਂਕਿ ਅਮਰਜੀਤ ਦੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਜ ਸਭਾ ਮੈਂਬਰ ਰਾਘਵ ਚੱਡਾ ਦੇ ਨਜ਼ਦੀਕੀਆਂ ਵਿਚ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda news, Cricket News, PCA Mohali