ਸੂਰਜ ਭਾਨ
Petrol Price Today In Bathinda: ਆਮ ਆਦਮੀ `ਤੇ ਮਹਿੰਗਾਈ ਦਿਨੋਂ ਦਿਨ ਸ਼ਿਕੰਜਾ ਕੱਸਦੀ ਜਾ ਰਹੀ ਹੈ। ਪੰਜਾਬ `ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 100 ਰੁਪਏ ਦੇ ਕਰੀਬ ਪਹੁੰਚ ਗਈਆਂ ਹਨ। ਕਈ ਜ਼ਿਲ੍ਹਿਆਂ ਵਿੱਚ ਤਾਂ ਪੈਟਰੋਲ 100 ਰੁਪਏ ਤੋਂ ਵੀ ਪਾਰ ਹੋ ਚੁੱਕਿਆ ਹੈ।ਅਜਿਹੇ `ਚ ਹੁਣ ਸਵਾਲ ਇਹ ਉੱਠਦਾ ਹੈ ਕਿ ਕੀ ਸਰਕਾਰ ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ `ਤੇ ਨਕੇਲ ਪਾ ਸਕੇਗੀ ਜਾਂ ਨਹੀਂ?
ਬਠਿੰਡਾ 'ਚ ਅੱਜ 8ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਰ ਵਾਧਾ ਰਿਕਾਰਡ ਕੀਤਾ ਗਿਆ ਹੈ। ਪੈਟਰੋਲ ਦੀ ਕੀਮਤ 99:46 ਅਤੇ ਡੀਜ਼ਲ 88:21 ਪੈਸੇ `ਤੇ ਜਾ ਪਹੁੰਚੀ ਹੈ।ਹੁਣ ਜਲਦ ਤੋਂ ਜਲਦ ਸਰਕਾਰ ਨੂੰ ਇਨ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ। ਭਗਵੰਤ ਮਾਨ ਦੀ ਸਰਕਾਰ ਤੋਂ ਵੱਡੀਆਂ ਉਮੀਦਾਂ, ਹੁਣ ਤੇਲ ਦੀਆਂ ਕੀਮਤਾਂ 'ਤੇ ਕਾਬੂ ਪਾਉਣਾ ਚਾਹੀਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Diesel Price Today, Petrol and diesel, Petrol Price Today, Petrol Price Today In Punjab